ਹੁਣ ਸੰਘਰਸ਼ ਦਾ ਐਲਾਨ ਹੋਵੇਗਾ 1 ਜੂਨ ਨੂੰ ਬਰਗਾੜੀ ’ਚ...?

ਕੈਪਟਨ ਸਰਕਾਰ 1 ਜੂਨ ਤੋਂ ਪਹਿਲਾਂ ਕਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਜਨਤਕ ਨਹੀਂ ਤਾਂ ਸੰਘਰਸ਼ ਦੇ ਸਾਹਮਣੇ ਲਈ ਰਹੇ ਤਿਆਰ : ਜਥੇਦਾਰ ਸਾਹਿਬਾਨ

ਸ਼੍ਰੀ ਮੁਕਤਸਰ ਸਾਹਿਬ 30 ਅਪ੍ਰੈਲ (ਅਨਿਲ ਵਰਮਾ/ਸੁਰਿੰਦਰਪਾਲ ਸਿੰਘ) : ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੰਦੜ ਵਿਖੇ ਡੇਰਾ ਪ੍ਰੇਮਣ ਔਰਤ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਘਟਨਾ ’ਤੇ ਅੱਜ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਸ਼ਚਾਤਾਪ ਸਮਾਗਮ ਕਰਵਾਏ ਗਏ ਜਿਸ ਵਿੱਚ ਸਰਬੱਤ ਖਾਲਸਾ ਦੇ ਜਥੇਦਾਰ ਸਾਹਿਬਾਨ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਅਤੇ ਅਮਰੀਕ ਸਿੰਘ ਅਜਨਾਲਾ ਦੇ ਨਾਲ ਸਿੱਖ ਕੌਮ ਦੇ ਸਤਿਕਾਰਯੋਗ ਪੰਜ ਪਿਆਰੇ ਸਾਹਿਬਾਨ ਅਤੇ ਸਰਬੱਤ ਖਾਲਸਾ ਨਾਲ ਜੁੜੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਪਸ਼ਚਾਤਾਪ ਅਰਦਾਸ ਵਿੱਚ ਜਿੱਥੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ, ਵੱਡੇ ਇੱਕਠ ਨੇ ਪਿਛਲੇ ਤਿੰਨ ਸਾਲਾਂ ਤੋਂ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੌਦਾ ਸਾਧ ਦੀ ਯਾਰੀ ਨੂੰ ਜਿੰਮੇਵਾਰ ਦੱਸਿਆ ਉਥੇ ਹੀ ਵਿਧਾਨ ਸਭਾ ਚੋਣਾਂ ਵੇਲੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ 40 ਦਿਨਾ ਵਿੱਚ ਬੇਨਕਾਬ ਕਰਨ ਦੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜਾਰੀ ਨੂੰ ਵੀ ਫੇਲ ਕਰਾਰ ਦਿੱਤਾ ਅਤੇ ਇਹਨਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੀਆਂ ਸਾਜਿਸ਼ਾਂ ਦੇ ਚੇਹਰੇ ਬੇਨਕਾਬ ਕਰਨ ਲਈ ਸਰਕਾਰ ਤੇ ਦਬਾਅ ਬਨਾਉਣ ਲਈ ਬਰਗਾੜੀ ਵਿਖੇ ਤਿੰਨ ਸਾਲ ਪਹਿਲਾਂ ਵਾਪਰੀ ਘਟਨਾ ਦੇ 1 ਜੂਨ ਨੂੰ ਕਰਵਾਏ ਜਾ ਰਹੇ ਸਮਾਗਮ ਵਿੱਚ ਸੰਗਤਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਅਤੇ ਜਥੇਦਾਰ ਸਾਹਿਬਾਨ, ਪੰਜ ਪਿਆਰੇ ਅਤੇ ਪੰਥਕ ਆਗੂਆਂ ਨੇ ਇੱਕ ਆਵਾਜ਼ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੱਤੀ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਆਈ ਰਿਪੋਰਟ ਨੂੰ 1 ਜੂਨ ਤੋਂ ਪਹਿਲਾਂ ਜਨਤਕ ਕਰਕੇ ਬਰਗਾੜੀ ਕਾਂਡ ਸਮੇਤ ਬੇਅਦਬੀ ਦੀਆਂ ਘਟਨਾਵਾਂ ਦੇ ਸਾਜਿਸ਼ਕਾਰ ਚੇਹਰਿਆਂ ਨੂੰ ਬੇਨਕਾਬ ਕਰਨ ਨਹੀਂ ਤਾਂ 1 ਜੂਨ ਨੂੰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਤੇ ਪੰਜਾਬ ਵਿੱਚ ਖਰਾਬ ਹੋਣ ਵਾਲੇ ਮਾਹੌਲ ਲਈ ਕੈਪਟਨ ਸਰਕਾਰ ਖੁਦ ਜਿੰਮੇਵਾਰ ਹੋਵੇਗੀ। ਇਸ ਮੌਕੇ ਸ਼ੋ੍ਰਮਣੀ ਕਮੇਟੀ ਵੱਲੋਂ ਘਟਨਾ ਦੀ ਜਾਂਚ ਲਈ ਨਿਯੁਕਤ ਕੀਤੇ ਸ਼ੋ੍ਰਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਕੌਣੀ ਸਮੇਤ ਕੋਈ ਵੀ ਮੈਂਬਰ ਨਜ਼ਰ ਨਾ ਆਇਆ ਪਰ ਐਗਜੈਕਟਿਵ ਕਮੇਟੀ ਮੈਂਬਰ ਗੁਰਮੀਤ ਸਿੰੰਘ ਤਿਲੋਕੇਵਾਲਾ ਟਾਸਕ ਫੋਰਸ ਦੇ ਲਾਓ ਲਸ਼ਕਰ ਨਾਲ ਪਹੁੰਚੇ ਅਤੇ ਮੱਥਾ ਟੇਕ ਕੇ ਚੱਲਦੇ ਬਣੇ।

ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਨੇ ਸਾਫ ਕਿਹਾ ਕਿ ਬਰਗਾੜੀ ਕਾਂਡ ਤੋਂ ਲੈਕੇ ਹੁਣ ਤੱਕ ਦੀਆਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਬਾਦਲ ਦਲ ਦੀ ਸ਼ੈਹ ਅਤੇ ਸੋਦਾ ਸਾਧ ਦਾ ਸਿੱਧਾ ਹੱਥ ਹੈ ਤੇ ਉਹ ਕੈਪਟਨ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਹਨਾਂ ਘਟਨਾਵਾਂ ਦਾ ਪੂਰਾ ਸੱਚ ਬਾਹਰ ਲਿਆਉਣ ਲਈ ਸੌਦਾ ਸਾਧ ਰਾਮ ਰਹੀਮ ਨੂੰ ਰਿਮਾਂਡ ਤੇ ਲੈਕੇ ਪੁੱਛਗਿੱਛ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹ ਘਟਨਾਵਾਂ ਸੋਚੀ ਸਮਝੀ ਸਾਜਿਸ਼ ਤਹਿਤ ਕੌਮ’ਤੇ ਹਮਲਾ ਹਨ ਜਿਸ ਲਈ ਸਮੂਹ ਸੰਗਤਾਂ ਨੂੰ ਇਹਨਾਂ ਸਾਜਿਸ਼ਕਾਰ ਚੇਹਰਿਆਂ ਤੋਂ ਸੁਚੇਤ ਹੋਕੇ ਆਉਂਦੀਆਂ ਚੋਣਾਂ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਦੇ ਚੁੰਗਲ ’ਚੋਂ ਮੁਕਤ ਕਰਾਉਣ ਲਈ ਅੱਗੇ ਆਉਣਾ ਪਵੇਗਾ। ਦਾਦੂਵਾਲ ਨੇ ਇਹਨਾਂ ਘਟਨਾਵਾਂ ਤੇ ਚੁੱਪ ਬੈਠੇ ਸਿੱਖ ਸੰਸਥਾਵਾਂ, ਸੰਪਰਦਾਵਾਂ ਦੇ ਮੁਖੀਆਂ ਅਤੇ ਸਿੱਖ ਪ੍ਰਚਾਰਕਾਂ ਨੂੰ ਸਲਾਹ ਦਿੱਤੀ ਕਿ ਉਹ ਗੁਰੂ ਘਰ ਦੇ ਨਾਂ ਤੇ ਰੋਟੀ ਤਾਂ ਖਾ ਰਹੇ ਹਨ ਪਰ ਗੁਰੂ ਦੇ ਅਪਮਾਨ ਵੇਲੇ ਚੁੱਪ ਬੈਠੇ ਹਨ, ਉਹਨਾ ਨੂੰ ਚਾਹੀਦਾ ਹੈ ਕਿ ਉਹ ਗੁਰੂ ਦੇ ਹੋ ਰਹੇ ਅਪਮਾਨ ਨੂੰ ਰੋਕਣ ਅਤੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਬਹਾਲ ਕਰਨ ਲਈ ਏਸੀ ਕਮਰਿਆਂ ਵਿੱਚੋਂ ਬਾਹਰ ਨਿਕਲਣ ਨਹੀਂ ਤਾਂ ਉਹ ਗੁਰੂ ਦੇ ਨਾਂ ਤੇ ਚਲਾਏ ਜਾ ਰਹੇ ਡੇਰਿਆਂ ਅਤੇ ਰੁਜ਼ਗਾਰ ਨੂੰ ਬੰਦ ਕਰ ਦੇਣ। ਉਹਨਾਂ ਇਹ ਵੀ ਦੋਸ਼ ਲਾਇਆ ਕਿ ਬਰਗਾੜੀ ਕਾਂਡ, ਮੌੜ ਬੰਬ ਬਲਾਸਟ ਤੇ ਹੁਣ ਤੱਕ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਸੱਚ ਪੁਲਿਸ ਵੱਲੋਂ ਸਾਹਮਣੇ ਲਿਆਂਦਾ ਗਿਆ ਸੀ ਪਰ ਪਹਿਲਾਂ ਬਾਦਲ ਦਲ ਨੇ ਤੇ ਹੁਣ ਕੈਪਟਨ ਸਰਕਾਰ ਨੇ ਆਪਸੀ ਗੁਪਤ ਸਮਝੌਤੇ ਰਾਹੀਂ ਸਾਰੀਆਂ ਜਾਂਚਾਂ ਨੂੰ ਰੋਕ ਦਿੱਤਾ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਬਾਦਲ ਅਤੇ ਕੈਪਟਨ ਦੀ ਸਮਝੌਤਾ ਸਰਕਾਰ ਚੱਲ ਰਹੀ ਹੈ।

ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਗੁਟਕਾ ਸਾਹਿਬ ਦੀ ਖਾਦੀ ਗਈ ਸਹੰੁ ਨੂੰ ਪੂਰਾ ਕਰਨ ਨਹੀਂ ਤਾਂ ਉਹ ਵੀ ਗੁਟਕਾ ਸਾਹਿਬ ਦੀ ਝੂਠੀ ਸਹੰੁ ਖਾਕੇ ਬੇਅਦਬੀ ਕਰਨ ਲਈ ਜਿੰਮੇਵਾਰ ਹਨ, ਨਹੀਂ ਤਾਂ ਉਹ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਅਤੇ ਨਸ਼ਿਆਂ ਦੇ ਸਮੱਗਲਰਾਂ ਨੂੰ ਜੇਲਾਂ ਵਿੱਚ ਡੱਕਣ ਅਤੇ ਬੇਅਦਬੀਆਂ ਦੇ ਜਿੰਮੇਵਾਰਾਂ ਨੂੰ ਗਿ੍ਰਫਤਾਰ ਕਰਨ, ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣ। ਪੰਜ ਪਿਆਰੇ ਸਾਹਿਬਾਨ ਵੱਲੋਂ ਭਾਈ ਮੰਗਲ ਸਿੰਘ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸਿੱਖ ਨੌਜਵਾਨਾਂ ਨੂੰ ਲਾਮਬੰਦ ਹੋਣ ਦੀ ਲੋੜ ਹੈ, ਜੇਕਰ ਸਮੇਂ ਤੇ ਹੀ ਇਹਨਾ ਦੋਸ਼ੀਆਂ ਨੂੰ ਸਖ਼ਤ ਸਜਾ ਦਿੱਤੀ ਜਾਵੇ ਤਾਂ ਆਉਂਦੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ। ਉਹਨਾਂ ਸਮੂਹ ਸਿੱਖ ਸੰਸਥਾਵਾਂ, ਸੰਪਰਦਾਵਾਂ ਅਤੇ ਧਾਰਮਿਕ ਨੁਮਾਇੰਦਿਆਂ ਨੂੰ ਆਪਸੀ ਮਤਭੇਦ ਭੁਲਾਕੇ ਕੌਮ ਦੀ ਚੜਦੀਕਲਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਬਹਾਲ ਕਰਨ ਲਈ ਠੋਸ ਪ੍ਰੋਗਰਾਮ ਦੇਣ ਦੀ ਸਲਾਹ ਦਿੱਤੀ।

ਇਸ ਮੌਕੇ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸਕੱਤਰ ਜਨਰਲ ਗੁਰਦੀਪ ਸਿੰਘ ਬਠਿੰਡਾ, ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਦੇ ਸੇਵਾਦਾਰ ਸੁਖਵਿੰਦਰ ਸਿੰਘ ਸਿਰਸਾ, ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ, ਸ਼ੋ੍ਰਮਣੀ ਅਕਾਲੀ ਦਲ 1920 ਦੇ ਆਗੂ ਰਮਨਦੀਪ ਸਿੰਘ ਭੰਗਚੜੀ, ਸੁਰਜੀਤ ਸਿੰਘ ਨੰਦਗੜ, ਦਸਤਾਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪਰਗਟ ਸਿੰਘ ਭੋਡੀਪੁਰਾ, ਏਕਨੂਰ ਖਾਲਸਾ ਫੌਜ ਦੇ ਆਗੂ ਸੁਖਪਾਲ ਸਿੰਘ ਗੋਨਿਆਣਾ, ਬਾਬਾ ਜਗਰੂਪ ਸਿੰਘ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਜਿਲਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਸ਼ੋ੍ਰਮਣੀ ਅਕਾਲੀ ਦਲ ਸਵਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ, ਭਾਈ ਬਲਵਿੰਦਰ ਸਿੰਘ ਘਰਾਚੋਂ, ਸੁਰਿੰਦਰ ਸਿੰਘ ਨਥਾਣਾ, ਗੁਰਵਿੰਦਰ ਸਿੰਘ ਬਠਿੰਡਾ, ਦਵਿੰਦਰ ਸਿੰਘ ਅਰਾਈਆਂਵਾਲਾ, ਭਾਈ ਗੁਰਦਾਸ ਸਿੰਘ ਤੂਰ, ਭਾਈ ਅਮਰਜੀਤ ਸਿੰਘ ਮਰਿਯਾਦਾ ਕਣਕਵਾਲ ਭੰਗੂਆਂ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗਿਆਨ ਸਿੰਘ ਆਦਿ ਹਾਜਰ ਸਨ। ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

Unusual
Sikhs
youtube, Buying a new car? Want help? Find some expert advice on how to select the best car for your requirements. , A wide range of car insurance providers and products are available in the market today. We help you know them a little better and also choose the most suitable product for your need. . Tyres are the only point of contact between the car and road, so even slightest deviation can directly affect performance, efficiency, comfort and even safety. Know your tyres better with the CarWale tyre guide. . Used car buying is a very complicated process, so who better than CarWale as your guide? Here are few steps and guidelines to help you get the best deal. . Comedy Dangal, Maruti Suzuki Swift Dzire, Automobile, Chevorlet, Hyundai Verna, i20 To cash-in on the festive season, Maruti Suzuki has introduced the Alto 800 Utsav Edition in the country. The new Utsav Edition model is based on the VXi (O) variant of the Alto 800. Changes are limited to cosmetic detailing, while mechanically it continues to be powered by the existing petrol engine. On the pricing aspect, the Utsav Edition is priced at Rs 3.94 lakhs, which is Rs 20,000 more than the regular VXi (O) which is priced at Rs 3.74 lakhs (ex-showroom, Delhi). To distinguish it from a regular version, the Alto 800 Utsav Edition gets body decals on the sides, ORVM cover garnish, door seal guard and reverse parking sensors. The vehicle also gets chrome strips below the tail lamps, bumpers and lower lip of the hood. The interior gets all-black upholstery with red strip. Maruti Suzuki dealers in the country are also offering additional discounts of up to Rs 25,000 along with additional exchange bonus to boost sales during the festive season. Mechanically, the Maruti Suzuki Alto 800 is powered by a 0.8-litre petrol engine that generates 48bhp of power at 6000rpm and 69Nm of torque at 3500rpm. The modest engine comes mated to a five-speed manual transmission. The entry-level vehicle is also available in a CNG option which generates 40bhp of power. The Alto 800 from Maruti Suzuki competes against the likes of the Renault Kwid and Hyundai Eon in India.