ਲੁਧਿਆਣਾ ਤ੍ਰਾਸਦੀ ’ਚ ਮਰਨ ਵਾਲਿਆਂ ਦੀ ਗਿਣਤੀ ਹੋਈ 16

ਲੁਧਿਆਣਾ 21 ਨਵੰਬਰ (ਗੁਰਪ੍ਰੀਤ ਮਹਿਦੂਦਾਂ) ਬੀਤੇ ਦਿਨ ਪੌਲੀਥੀਨ ਬਣਾਉਣ ਵਾਲੇ ਕਾਰਖ਼ਾਨੇ ਨੂੰ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਤੇ ਦੋ ਜੇਰੇ ਇਲਾਜ ਹਨ। ਹਾਲੇ ਵੀ ਦਰਜਨ ਦੇ ਕਰੀਬ ਲੋਕਾਂ ਦਾ ਮਲਬੇ ਵਿੱਚ ਦੱਬੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੰਗਲਵਾਰ ਸਵੇਰੇ ਤੱਕ 12 ਲੋਕਾਂ ਨੂੰ ਬਿਲਡਿੰਗ ਦੇ ਮਲਬੇ ਤੋਂ ਬਾਹਰ ਕੱਢਿਆ ਗਿਆ ਹੈ ਜਿਨਾਂ ਵਿੱਚੋਂ 6 ਲੋਕਾਂ ਦੀ ਮੌਤ ਦੀ ਪ੍ਰਸ਼ਾਸਨ ਨੇ ਪੁਸ਼ਟੀ ਕੀਤੀ ਸੀ। ਸਵੇਰੇ ਕੁਝ ਹੋਰ ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਹੜੇ ਮਿ੍ਰਤਕ ਪਾਏ ਗਏ। ਪਰ ਹੁਣ ਮਰਨ ਵਾਲਿਆਂ ਦੀ ਗਿਣਤੀ 16 ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲਿਆਂ ਵਿੱਚ ਚਾਰ ਫਾਇਰ ਕਰਮੀ ਹਨ। ਮਲਬੇ ਵਿੱਚ ਫ਼ੈਕਟਰੀ ਨਾਲ ਸਬੰਧਤ ਲੋਕ, ਫਾਇਰ ਕਰਮੀ ਤੇ ਬਚਾਅ ਕੰਮ ਨਾਲ ਜੁੜੇ ਲੋਕ ਦੱਸੇ ਜਾ ਰਹੇ ਹਨ। ਹਾਲਾਂਕਿ ਮਰਨ ਵਾਲਿਆਂ ਦੀ ਕੁੱਲ ਗਿਣਤੀ ਅਧਿਕਾਰਕ ਤੌਰ ਤੇ ਨਹੀਂ ਦੱਸੀ ਗਈ। ਮਲਬੇ ਚੋਂ ਕੱਢੀਆਂ ਗਈਆਂ ਲਾਸ਼ਾਂ ਦੀ ਪਛਾਣ ਟੈਕਸੀ ਯੂਨੀਅਨ ਦੇ ਪ੍ਰਧਾਨ ਇੰਦਰਪਾਲ ਸਿੰਘ, ਭਾਵਾਧਸ ਲੁਧਿਆਣਾ ਦੇ ਪ੍ਰਧਾਨ ਲਕਸ਼ਣ ਦ੍ਰਾਵਿਡ ਤੇ ਮਿ੍ਰਤਕ ਵਿੱਚ 4 ਫ਼ੈਕਟਰੀ ਨਾਲ ਸਬੰਧਤ ਤੇ 4 ਦੀ ਪਛਾਣ ਫਾਇਰ ਕਰਮੀ ਦੇ ਰੂਪ ਵਿੱਚ ਹੋਈ ਹੈ। ਇਨਾਂ ਵਿੱਚ ਸੈਮੂਅਲ ਗਿੱਲ, ਪੂਰਨ ਸਿੰਘ ਤੇ ਰਾਜਨ ਦੇ ਰੂਪ ਵਿੱਚ ਹੋਈ ਹੈ। ਰੋਹਿਤ ਤੇ ਇੱਕ ਹੋਰ ਵਿਅਕਤੀ ਇਲਾਜ ਲਈ ਸੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਪੂਰੇ ਮਾਮਲੇ ਵਿੱਚ ਪੁਲਿਸ ਨੇ ਸੋਮਵਾਰ ਰਾਤ ਨੂੰ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗੋਲਾ ਉੱਤੇ ਧਾਰਾ 304 ਏ ਤਹਿਤ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਕੱਲ ਅੱਜ ਸਵੇਰੇ ਅੱਠ ਵਜੇ ਲੁਧਿਆਣਾ ਦੇ ਸਨਅਤੀ ਖੇਤਰ ‘ਏ‘ ਵਿੱਚ ਅਮਰਸਨ ਪੌਲੀਮਰਜ਼ ਨਾਂ ਦੇ ਪਲਾਸਟਿਕ ਤੇ ਪੌਲੀਥੀਨ ਬਣਾਉਣ ਵਾਲੇ ਕਾਰਖ਼ਾਨੇ ਨੂੰ ਭਿਆਨਕ ਅੱਗ ਲੱਗ ਗਈ ਸੀ। ਅੱਗ ਦੇ ਕਾਰਨ ਦਾ ਪਤਾ ਨਹੀਂ ਲੱਗਾ ਪਰ ਸ਼ਾਰਟ ਸਰਕਟ ਇਸ ਦੀ ਵਜਾ ਦੱਸੀ ਜਾ ਰਹੀ ਸੀ।ਸੂਚਨਾ ਮਿਲਦੇ ਹੀ ਅੱਗ ਬੁਝਾਊ ਵਿਭਾਗ ਦੀਆਂ 20 ਗੱਡੀਆਂ ਮੌਕੇ ਉੱਤੇ ਪਹੁੰਚ ਗਈਆਂ ਸਨ। ਕਰਮਚਾਰੀਆਂ ਮੁਤਾਬਕ ਤਿੰਨ ਤੋਂ ਚਾਰ ਘੰਟੇ ਤੋਂ ਉਹ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਇਸੇ ਦੌਰਾਨ ਅਚਾਨਕ ਉਕਤ ਕਾਰਖ਼ਾਨੇ ਦੀ ਇਮਾਰਤ ਡਿਗ ਗਈ। ਇਸ ਤੋਂ ਕੁੱਝ ਸਮੇਂ ਬਾਅਦ ਨਾਲ ਲੱਗਦੀ ਇੱਕ ਹੋਰ ਇਮਾਰਤ ਵੀ ਡਿੱਗ ਗਈ।

ਕੈਪਟਨ ਵੱਲੋਂ ਮਿ੍ਰਤਕਾਂ ਲਈ 10-10 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਲੁਧਿਆਣਾ, 21 ਨਵੰਬਰ (ਵਰਿੰਦਰ/ ਗੁਰਪ੍ਰੀਤ ਮਹਿਦੂਦਾਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਵਿਖੇ ਫੈਕਟਰੀ ਦੇ ਢਹਿ ਢੇਰੀ ਹੋ ਜਾਣ ਨਾਲ ਹੋਏ ਜਾਨੀ ਨੁਕਸਾਨ ਦੀ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਪਾਸੋਂ ਇਸ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਦਰਦਨਾਕ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਵੀ ਦੇਖਿਆ ਜਾਵੇਗਾ ਕਿ ਕੈਮੀਕਲ ਨੂੰ ਸਟੋਰ ਕਰਕੇ ਫੈਕਟਰੀ ਦੇ ਮਾਲਕ ਨੇ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ ਜਾਂ ਨਹੀਂ। ਅੱਜ ਇੱਥੇ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਰਾਹਤ ਅਤੇ ਬਚਾਊ ਕਾਰਵਾਈਆਂ ਦੀ ਜਾਣਕਾਰੀ ਹਾਸਲ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਨਿਰਮਾਣ ਨਿਯਮਾਂ ਸਬੰਧੀ ਉਲੰਘਣਾ ਦਾ ਵੀ ਜਾਂਚ ਦੌਰਾਨ ਪਤਾ ਲਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜ਼ਿਲਾ ਅਥਾਰਟੀ ਨੂੰ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਉਨਾਂ ਕਿਹਾ ਕਿ ਮਲਬੇ ਹੇਠ ਅਜੇ ਵੀ ਦੱਬੇ ਹੋਏ ਵਿਅਕਤੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੇ ਜਾਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਥਾਨਕ ਸੰਸਥਾਵਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਸਨ।

ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ, ਜੋ ਕਿ ਅੱਗ ਲੱਗਣ ਤੋਂ ਬਾਅਦ ਇਕ ਧਮਾਕਾ ਹੋਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਮਾਰੇ ਗਏ ਚਾਰ ਫਾਇਰਮੈਨਾਂ ਅਤੇ ਇਕ ਸੈਨੇਟਰੀ ਇੰਸਪੈਕਟਰ ਨੂੰ 10-10 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਵਜੋਂ ਦਿੱਤੇ ਜਾਣਗੇ। ਇਸ ਵਿੱਚ ਸੂਬਾ ਸਰਕਾਰ ਅਤੇ ਮਿਊਂਸਪਲ ਕਾਰਪੋਰੇਸ਼ਨ ਵੱਲੋਂ 50-50 ਫੀਸਦੀ ਦਾ ਯੋਗਦਾਨ ਪਾਇਆ ਜਾਵੇਗਾ। ਇਸ ਦੇ ਨਾਲ ਹੀ ਤਰਸ ਦੇ ਆਧਾਰ ’ਤੇ ਹਰੇਕ ਪਰਿਵਾਰ ਨੂੰ ਇਕ-ਇਕ ਨੌਕਰੀ ਵੀ ਦਿੱਤੀ ਜਾਵੇਗੀ। ਇਸ ਘਟਨਾ ਵਿੱਚ ਪੰਜ ਆਮ ਨਾਗਰਿਕ ਵੀ ਮਾਰੇ ਗਏ ਹਨ। ਉਨਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਹਾਦਸੇ ਦੇ ਸਬੰਧ ਵਿੱਚ ਅਣਗਿਹਲੀ ਵਰਤਣ ਵਾਲੇ ਹਰੇਕ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅੱਗ ਬੁਝਾੳੂ ਸੇਵਾਵਾਂ ਪੁਖਤਾ ਨਹੀਂ ਹਨ, ਜੋ ਸਰਕਾਰ ਦੇ ਧਿਆਨ ਵਿੱਚ ਹੈ, ਅਤੇ ਇਨਾਂ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਇਸ ਸਾਲ ਡਾਇਰੈਕਟੋਰੇਟ ਆਫ ਫਾਇਰ ਸਰਵਿਸਿਜ਼ ਦੀ ਸਥਾਪਨਾ ਕੀਤੀ ਹੈ ਅਤੇ 69 ਅੱਗ ਬੁਝਾੳੂ ਗੱਡੀਆਂ ਖਰੀਦ ਕੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ 27 ਹੋਰ ਅੱਗ ਬੁਝਾੳੂ ਗੱਡੀਆਂ ਖਰੀਦੀਆਂ ਜਾ ਰਹੀਆਂ, ਜੋ ਦਸੰਬਰ ਤੱਕ ਪਹੁੰਚ ਜਾਣਗੀਆਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵਾਂ ਫਾਇਰ ਸੇਫਟੀ ਐਕਟ ਬਣਾਇਆ ਜਾ ਰਿਹਾ ਹੈ, ਜੋ ਦਸੰਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਡਾਇਰੈਕਟੋਰੇਟ ਆਫ ਫਾਇਰ ਸਰਵਿਸਿਜ਼ ਅਤੇ ਨਵੇਂ ਐਕਟ ਨਾਲ ਅਣਅਧਿਕਾਰਤ ਇਮਾਰਤਾਂ ਅਤੇ ਅੱਗ ਦੀ ਰੋਕਥਾਮ ਲਈ ਲੋੜੀਂਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ’ਤੇ ਕਾਬੂ ਪਾਇਆ ਜਾ ਸਕੇਗਾ। ਉਨਾਂ ਕਿਹਾ ਕਿ ਫਾਇਰ ਸਟੇਸ਼ਨਾਂ ਲਈ ਢੁਕਵਾਂ ਸਾਜ਼ੋ-ਸਾਮਾਨ ਫਾਇਰ ਡਾਇਰੈਕਟੋਰੇਟ ਅਧੀਨ ਮੁਹੱਈਆ ਹੋਵੇਗਾ ਜਿਸ ਦੀ ਅਗਵਾਈ ਆਈ.ਪੀ.ਐਸ. ਅਧਿਕਾਰੀ ਕਰੇਗਾ। ਇਸ ਤੋਂ ਪਹਿਲਾਂ ਹੈਲੀਪੈਡ ’ਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਕਮਿਸ਼ਨਰ ਆਫ਼ ਪੁਲੀਸ ਸ੍ਰੀ ਆਰ. ਐੱਨ. ਢੋਕੇ ਨੇ ਮੁੱਖ ਮੰਤਰੀ ਨੂੰ ਸੁਮੱਚੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੁਖਦਾਇਕ ਘਟਨਾ ਵਿੱਚ ਮਾਰੇ ਗਏ 11 ਵਿਅਕਤੀਆਂ ਵਿੱਚੋਂ 10 ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ, ਜਿਨਾਂ ਵਿੱਚ ਸਰਮੋਹਨ ਗਿੱਲ (ਸਬ ਫਾਇਰ ਅਫਸਰ), ਪੂਰਨ ਸਿੰਘ (ਲੀਡਿੰਗ ਫਾਇਰਮੈਨ), ਰਾਜਨ ਸਿੰਘ (ਫਾਇਰਮੈਨ), ਵਿਸ਼ਾਲ ਕੁਮਾਰ, ਇੰਦਰਪਾਲ ਸਿੰਘ ਪਾਲ ਟੈਕਸੀ ਵਾਲਾ, ਲਕਸ਼ਣ ਦ੍ਰਾਵਿੜ (ਪਠਾਨਕੋਟ ਵਿਖੇ ਤਾਇਨਾਤ ਚੀਫ ਸੈਨੇਟਰੀ ਇੰਸਪੈਕਟਰ), ਸੰਦੀਪ ਸਿੰਘ (ਫੈਕਟਰੀ ਵਰਕਰ), ਬਲਦੇਵ ਰਾਜ (ਫੈਕਟਰੀ ਵਰਕਰ), ਅਮਰਜੋਤ ਅਤੇ ਘਨੱਈਆ ਸ਼ਾਮਲ ਹਨ। ਜ਼ਖਮੀਆਂ ਵਿੱਚ ਰੋਹਿਤ ਕੁਮਾਰ ਅਤੇ ਸੁਨੀਲ ਕੁਮਾਰ ਵੀ ਸ਼ਾਮਿਲ ਸਨ, ਜੋ ਸੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਦਾ ਇਲਾਜ ਮੁਫ਼ਤ ਕਰਨ ਦੀ ਹਦਾਇਤ ਕੀਤੀ।

Unusual
accident
Fire
Compensation
ludhiana
Capt Amarinder Singh
youtube, Buying a new car? Want help? Find some expert advice on how to select the best car for your requirements. , A wide range of car insurance providers and products are available in the market today. We help you know them a little better and also choose the most suitable product for your need. . Tyres are the only point of contact between the car and road, so even slightest deviation can directly affect performance, efficiency, comfort and even safety. Know your tyres better with the CarWale tyre guide. . Used car buying is a very complicated process, so who better than CarWale as your guide? Here are few steps and guidelines to help you get the best deal. . Comedy Dangal, Maruti Suzuki Swift Dzire, Automobile, Chevorlet, Hyundai Verna, i20 To cash-in on the festive season, Maruti Suzuki has introduced the Alto 800 Utsav Edition in the country. The new Utsav Edition model is based on the VXi (O) variant of the Alto 800. Changes are limited to cosmetic detailing, while mechanically it continues to be powered by the existing petrol engine. On the pricing aspect, the Utsav Edition is priced at Rs 3.94 lakhs, which is Rs 20,000 more than the regular VXi (O) which is priced at Rs 3.74 lakhs (ex-showroom, Delhi). To distinguish it from a regular version, the Alto 800 Utsav Edition gets body decals on the sides, ORVM cover garnish, door seal guard and reverse parking sensors. The vehicle also gets chrome strips below the tail lamps, bumpers and lower lip of the hood. The interior gets all-black upholstery with red strip. Maruti Suzuki dealers in the country are also offering additional discounts of up to Rs 25,000 along with additional exchange bonus to boost sales during the festive season. Mechanically, the Maruti Suzuki Alto 800 is powered by a 0.8-litre petrol engine that generates 48bhp of power at 6000rpm and 69Nm of torque at 3500rpm. The modest engine comes mated to a five-speed manual transmission. The entry-level vehicle is also available in a CNG option which generates 40bhp of power. The Alto 800 from Maruti Suzuki competes against the likes of the Renault Kwid and Hyundai Eon in India.