1984 ਸਿੱਖ ਕਤਲੇਆਮ ਮਾਮਲਾ

ਤ੍ਰਿਲੋਕਪੁਰੀ ਸਿੱਖ ਨਸਲਕੁਸ਼ੀ ਮਾਮਲੇ ਦੀ ਦਿੱਲੀ ਪੁਲਿਸ ਮੁੜ ਤੋਂ ਕਰੇਗੀ ਜਾਂਚ

ਨਵੀਂ ਦਿੱਲੀ 27 ਸਤੰਬਰ (ਏਜੰਸੀਆਂ): 1984 'ਚ ਦਿੱਲੀ ਦੇ ਤ੍ਰਿਲੋਕਪੁਰੀ 'ਚ ਹੋਏ ਸਿੱਖ ਕਤਲੇਆਮ ਮਾਮਲੇ ਦੀ ਦਿੱਲੀ ਪੁਲਿਸ ਵੱਲੋਂ ਹੁਣ ਮੁੜ ਤੋਂ ਜਾਂਚ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਕੁਝ ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਪੁਲਿਸ ਨੂੰ ਮੁੜ ਤੋਂ ਜਾਂਚ ਕਰਨ ਦੀ ਅਪੀਲ ਕੀਤੀ ਸੀ।ਦਿੱਲੀ ਪੁਲਿਸ ਹੁਣ ਮੁੜ ਤੋਂ ਦੋਸ਼ੀਆਂ ਖਿਲਾਫ ਜਾਂਚ ਕਰੇਗੀ। ਇਸ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖਿਲਾਫ ਮੁੜ ਜਾਂਚ ਕਰ ਸਬੂਤ ਇਕੱਠੇ ਕੀਤੇ ਜਾਣਗੇ।

Unusual
1984 Anti-Sikh riots
Supreme Court

International