ਢੀਂਗਰਾ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ '1984 ਸਿੱਖ ਕਤਲੇਆਮ' ਦੀ ਰਿਪੋਰਟ

ਨਵੀਂ ਦਿੱਲੀ, 31 ਅਕਤੂਬਰ (ਏਜੰਸੀਆਂ) : 1984 ਸਿੱਖ ਵਿਰੋਧੀ ਦੰਗੇ ਮਾਮਲੇ ਸਬੂਤਾਂ ਦੀ ਕਮੀ ਕਾਰਨ ਬੰਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਪੀੜਤ ਸੁਪਰੀਮ ਕੋਰਟ ਪਹੁੰਚੇ ਸਨ ਅਤੇ ਕੇਸ ਮੁੜ ਖੋਲ੍ਹਣ ਲਈ ਐੱਸ.ਆਈ.ਟੀ. ਬਣਾਈ ਸੀ। ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਐੱਸ.ਆਈ.ਟੀ ਦਾ ਗਠਨ ਕੀਤਾ ਗਿਆ ਸੀ। ਜਿਸ ਦੀ ਅਗਵਾਈ ਸਾਬਕਾ ਜਸਟਿਸ ਢੀਂਗਰਾ ਕਰ ਰਹੇ ਹਨ।ਕਮੇਟੀ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ ਹੈ।

ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 19 ਨਵੰਬਰ ਨੂੰ ਹੋਵੇਗੀ। ਦੰਗਾ ਪੀੜਤਾਂ ਦੇ ਵਕੀਲ ਐੱਚ.ਐੱਸ. ਫੂਲਕਾ ਨੇ ਕਿਹਾ ਕਿ ਢੀਂਗਰਾ ਕਮੇਟੀ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਸੌਂਪੀ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਨਵੰਬਰ ਨੂੰ ਹੋਵੇਗੀ। ਰਿਪੋਰਟ ਕੋਰਟ 'ਚ ਦੇਣ ਤੋਂ ਬਾਅਦ ਅੱਗੇ ਕੀ ਕਰਨਾ, ਉਹ ਦੇਖਣਗੇ। ਦੱਸਣਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਦੰਗੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਤੋਂ ਸ਼ੁਰੂ ਹੋਏ ਸਨ।

Unusual
1984 Anti-Sikh riots

International