ਬਟਾਲਾ ਦੀ ਪਟਾਕਾ ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ, 20 ਤੋਂ ਵੱਧ ਮੌਤਾਂ

ਕੈਪਟਨ ਵੱਲੋਂ ਬਟਾਲਾ ਪਟਾਕਾ ਫੈਕਟਰੀ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਤੇ ਮੁਆਵਜ਼ੇ ਦਾ ਐਲਾਨ

ਬਟਾਲਾ 4 ਸਤੰਬਰ (ਗੁਰਬਚਨ ਸਿੰਘ ਪਵਾਰ) ਇਥੋਂ ਦੀ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਣ ਨਾਲ ਦਰਦਨਾਕ ਹਾਦਸਾ ਵਾਪਰਿਆ। ਹੁਣ ਤਕ ਹਾਦਸੇ 'ਚ 19 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 20 ਤੋਂ ਵੱਧ ਜ਼ਖ਼ਮੀ ਹਨ। ਫਿਲਹਾਲ ਧਮਾਕਾ ਹੋਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ।ਬਟਾਲਾ ਦੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਨੇੜੇ ਸਥਿਤ ਹੈ ਪਟਾਕਾ ਫੈਕਟਰੀ। ਰਿਹਾਇਸ਼ੀ ਇਲਾਕੇ 'ਚ ਸਥਿਤ ਹੈ ਪਟਾਕਾ ਫੈਕਟਰੀ ਜਿੱਥੇ ਨੇੜੇ ਹੀ ਸਕੂਲਸਥਿਤ ਹੈ। ਹਾਦਸਾ ਏਨਾ ਭਿਆਨਕ ਸੀ ਕਿ ਨੇੜੇ ਦੀਆਂ ਕਈ ਇਮਾਰਤਾਂ ਨੁਕਸਾਨੀਆਂ ਗਈਆਂ।
ਫੈਕਟਰੀ ਨੇੜੇ ਖੜੀਆਂ ਕਾਰਾਂ ਹੰਸਲੀ ਨਾਲੇ 'ਚ ਜਾ ਡਿੱਗੀਆਂ। ਗੁਰਦਾਸਪੁਰ ਦੇ ਐਸਡੀਐਮ ਨੇ ਮੌਤਾਂ ਦੀ ਪੁਸ਼ਟੀ ਕੀਤੀ ਹੈ। ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ। ਇਥੋਂ ਤਕ ਕਿ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ 'ਤੇ ਦੁੱਖ ਪ੍ਰਗਟਾਇਆ। ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਟਵੀਟ ਕਰਕੇ ਘਟਨਾ ਤੇ ਦੁੱਖ ਜਤਾਇਆ।

ਦੀਵਾਲੀ ਦਾ ਤਿਓਹਾਰ ਨਜ਼ਦੀਕ ਹੋਣ ਕਾਰਨ ਬਹੁ ਗਿਣਤੀ ਮਜ਼ਦੂਰ ਫੈਕਟਰੀ ਚ ਕੰਮ ਕਰ ਰਹੇ ਸਨ। ਫੈਕਟਰੀ ਚ ਜਾਨੀ ਤੇ ਮਾਲੀ ਨੁਕਸਾਨ ਕਾਫੀ ਵੱਡਾ ਹੋ ਗਿਆ ਹੈ। ਮੌਕੇ 'ਤੇ ਐਨਡੀਆਰਐਫ ਦੀਆਂ ਟੀਮਾਂ ਰਾਹਤ ਕਾਰਜਾਂ ਲਈ ਪਹੁੰਚ ਚੁੱਕੀਆਂ ਹਨ। ਪੰਜਾਬ ਸਰਕਾਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲੇ ਵਿਖੇ ਅੱਜ ਬੁੱਧਵਾਰ ਨੂੰ ਵਾਪਰੇ ਪਟਾਕਾ ਫੈਕਟਰੀ ਧਮਾਕੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਸੂਬਾ ਸਰਕਾਰ ਵਲੋਂ ਇਸ ਮੰਦਭਾਗੀ ਘਟਨਾ ਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਹਾਦਸੇ ਚ ਗੰਭੀਰ ਜ਼ਖਮੀ ਹੋਈ ਪੀੜਤਾਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ ਜਦਕਿ ਮਾਮੂਲੀ ਤੌਰ ਤੇ ਜ਼ਖ਼ਮੀ ਹੋਏ ਪੀੜਤਾਂ ਨੂੰ 25-25 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਆਉਂਦੇ ਸ਼ੁੱਕਰਵਾਰ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕਰਨਗੇ ਤੇ ਸੰਭਵ ਹੈ ਕਿ ਪੀੜਤਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲਚਾਲ ਵੀ ਜਾਨਣਗੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਜਬਰਦਸਤ ਧਮਾਕੇ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੁੱਖਦਾਈ ਘਟਨਾ ਵਿੱਚ 19 ਜਾਨਾਂ ਚਲੀਆਂ ਗਈਆਂ ਜਦੋਂ ਕਿ 27 ਜਣੇ ਜ਼ਖਮੀ ਹੋਏ ਹਨ।ਏ.ਡੀ.ਸੀ. (ਬਟਾਲਾ) ਨੂੰ ਇਸ ਦੁਖਦਾਈ ਘਟਨਾ ਦੀ ਜਾਂਚ ਕਰਨ ਲਈ ਹੁਕਮ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਤੁਰੰਤ ਘਟਨਾ ਵਾਲੀ ਥਾਂ 'ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਰਾਹਤ ਤੇ ਬਚਾਅ ਕਾਰਜਾਂ ਦੇ ਕੰਮ ਹੋਰ ਤੇਜ਼ੀ ਨਾਲ ਹੋ ਸਕਣ।ਮੁੱਖ ਮੰਤਰੀ ਨੇ ਇਸ ਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸ ਨੂੰ 2 ਲੱਖ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ ਮੈਡੀਕਲ ਕਾਲਜ ਲਈ ਰੈਫਰ ਕੀਤੇ ਹਰੇਕ ਗੰਭੀਰ ਜ਼ਖਮੀ ਨੂੰ 50 ਹਜ਼ਾਰ ਰੁਪਏ ਅਤੇ ਘੱਟ ਜ਼ਖਮੀ ਨੂੰ 25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਸ ਦੁੱਖ ਦੇ ਇਨਾਂ ਪਲਾਂ ਵਿੱਚ ਪੀੜਤਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਜ਼ਿਲਾ ਗੁਰਦਾਸਪੁਰ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੈ। ਉਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕਿਹਾ ਹੈ ਕਿ ਜ਼ਖਮੀਆਂ ਨੂੰ ਮੁਫਤ ਵਿੱਚ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਐਸ.ਐਸ.ਪੀ. ਬਟਾਲਾ ਨੂੰ ਕਿਹਾ ਹੈ ਕਿ ਐਨ.ਡੀ.ਆਰ.ਐਫ. ਟੀਮਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਉਹ ਖੁਦ ਦੇਖ-ਰੇਖ ਕਰਨ।

Unusual
Blast
PUNJAB
accident

International