ਕੋਰੋਨਾਵਾਇਰਸ ਦਾ ਕਹਿਰ: 24 ਘੰਟਿਆਂ ਦੌਰਾਨ 321 ਲੋਕਾਂ ਦੀ ਮੌਤ, ਅੰਕੜਾ 5000 ਤੋਂ ਪਾਰ

ਇਟਲੀ ਤੋਂ ਬਾਅਦ ਇਰਾਨ, ਦੱਖਣੀ ਕੋਰੀਆ ਤੇ ਸਪੇਨ ਸਭ ਦੇ ਮਾੜੇ ਹਾਲਾਤ ਹਨ

ਚੰਡੀਗੜ੍ਹ  13 ਮਾਰਚ (ਏਜੰਸੀਆਂ) ਕੋਰੋਨਾਵਾਇਰਸ ਪੂਰੀ ਦੁਨੀਆ 'ਚ ਲਗਾਤਾਰ ਤਬਾਹੀ ਮਚਾ ਰਿਹਾ ਹੈ। ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਹਰ ਦਿਨ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 321 ਵਿਅਕਤੀਆਂ ਦੀ ਮੌਤ ਹੋਈ ਹੈ। ਜੇ ਹੁਣ ਤੱਕ ਹੋਈਆਂ ਮੌਤਾਂ ਦੀ ਗੱਲ ਕਰੀਏ ਤਾਂ ਇਹ ਅੰਕੜਾ 5000 ਦੇ ਨੇੜੇ ਪਹੁੰਚ ਗਿਆ ਹੈ। ਕੋਰੋਨਾ ਨਾਲ ਹੁਣ ਤੱਕ 4,973 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਤੋਂ ਇਸ ਖ਼ਤਰਨਾਕ ਵਾਇਰਸ ਦੀ ਸ਼ੁਰੂਆਤ ਹੋਈ। ਉੱਥੇ ਇਸ ਕਾਰਨ 3170 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, ਚੀਨ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਕਮੀ ਆਈ ਹੈ। ਹੁਣ ਇਸ ਦੇ ਸਿਰਫ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 80 ਹਜ਼ਾਰ ਤੋਂ ਵੱਧ ਲੋਕ ਚੀਨ ਵਿੱਚ ਕੋਰੋਨਾ ਨਾਲ ਸੰਕਰਮਿਤ ਹੋਏ ਹਨ ਤੇ 14,753 ਲੋਕ ਅਜੇ ਵੀ ਡਾਕਟਰੀ ਨਿਗਰਾਨੀ ਹੇਠ ਹਨ।

ਚੀਨ ਤੋਂ ਇਲਾਵਾ ਇਟਲੀ 'ਚ ਮਰਨ ਵਾਲਿਆਂ ਦੀ ਗਿਣਤੀ 1000 ਨੂੰ ਪਾਰ ਕਰ ਗਈ ਹੈ। ਇਟਲੀ 'ਚ ਹੁਣ ਤਕ 1016 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ 'ਚ ਵੀ 2651 ਨਵੇਂ ਕੇਸ ਸਾਹਮਣੇ ਆਏ ਹਨ। ਇਰਾਨ, ਦੱਖਣੀ ਕੋਰੀਆ ਤੇ ਸਪੇਨ ਇਟਲੀ ਤੋਂ ਬਾਅਦ ਸਭ ਤੋਂ ਮਾੜੇ ਹਾਲਾਤ 'ਚ ਹਨ। ਇਰਾਨ ਵਿੱਚ 429, ਦੱਖਣੀ ਕੋਰੀਆ 'ਚ 67, ਸਪੇਨ 'ਚ 86 ਮੌਤਾਂ ਹੋਈਆਂ ਹਨ।

ਕੈਲੀਫੋਰਨੀਆ 'ਚ ਡਿਜ਼ਨੀਲੈਂਡ ਨੂੰ ਸ਼ਨੀਵਾਰ ਤੋਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇੱਥੇ ਲੱਖਾਂ ਯਾਤਰੀ ਹਰ ਰੋਜ਼ ਆਉਂਦੇ ਹਨ। ਇਹ ਮਾਰਚ ਦੇ ਅੰਤ ਤੱਕ ਬੰਦ ਰਹੇਗਾ।

“ ਕੈਲੀਫੋਰਨੀਆ ਦੇ ਰਾਜਪਾਲ ਦੇ ਕਾਰਜਕਾਰੀ ਆਦੇਸ਼ਾਂ ਤੇ ਆਪਣੇ ਮਹਿਮਾਨਾਂ ਤੇ ਕਰਮਚਾਰੀਆਂ ਦੇ ਹਿੱਤ ਵਿੱਚ ਧਿਆਨ ਨਾਲ ਵਿਚਾਰਨ ਤੋਂ ਬਾਅਦ, ਅਸੀਂ 'ਡਿਜ਼ਨੀਲੈਂਡ ਪਾਰਕ' ਤੇ 'ਡਿਜ਼ਨੀਲੈਂਡ ਕੈਲੀਫੋਰਨੀਆ ਐਡਵੈਂਚਰ' ਬੰਦ ਕਰ ਰਹੇ ਹਾਂ। “

-ਡਿਜ਼ਨੀਲੈਂਡ ਅਧਿਕਾਰੀ

ਸਪੇਨ ਦੀ ਮੰਤਰੀ ਆਇਰੀਨ ਮੌਂਟੇਰੋ ਵੀ ਕੋਰੋਨਾ ਤੋਂ ਪ੍ਰਭਾਵਿਤ ਹੋ ਗਈ ਹੈ। ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਇਕਵੈਲਿਟੀ ਮੰਤਰੀ ਮੌਂਟੇਰੋ ਕੋਰੋਨਾਵਾਇਰਸ ਨਾਲ ਸੰਕਰਮਿਤ ਦੀ ਜਾਂਚ ਵਿੱਚ ਪੌਜ਼ਟਿਵ ਆਈ ਹੈ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਨੂੰ ਵੀ ਕੋਰੋਨਾਵਾਇਰਸ:   ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਵੀ ਕੋਰੋਨਾਵਾਇਰਸ ਤੋਂ ਪੀੜਤ ਪਾਈ ਗਈ ਹੈ। ਉਹ ਕੁਝ ਦਿਨ ਪਹਿਲਾਂ ਬ੍ਰਿਟੇਨ ਤੋਂ ਵਾਪਸ ਆਈ ਸੀ। ਪ੍ਰਧਾਨ ਮੰਤਰੀ ਜਸਟਿਨ ਕੋਰੋਨਾ ਕਰਕੇ ਆਪਣੀ ਪਤਨੀ ਤੋਂ ਵੱਖ ਰਹਿ ਰਹੇ ਸੀ।

ਇਟਲੀ 'ਚ ਮਰਨ ਵਾਲਿਆਂ ਦੀ ਗਿਣਤੀ ਇੱਕ ਹਜ਼ਾਰ ਤੋਂ ਪਾਰ:   ਨਿਊਜ਼ ਏਜੰਸੀ ਮੁਤਾਬਕ ਸ਼ੁੱਕਰਵਾਰ ਨੂੰ ਇਟਲੀ ਦੇ ਕੋਰੋਨਾਵਾਇਰਸ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1,016 ਹੋ ਗਈ। ਇੱਥੇ ਹੁਣ ਤੱਕ ਕੁੱਲ 15,113 ਲੋਕ ਸੰਕਰਮਿਤ ਪਾਏ ਗਏ ਹਨ। ਇਟਲੀ 'ਚ ਇਲਾਜ ਤੋਂ ਬਾਅਦ, 1,258 ਲੋਕ ਠੀਕ ਵੀ ਹੋ ਗਏ।

ਡਿਜ਼ਨੀ ਫਲੋਰੀਡਾ ਤੇ ਪੈਰਿਸ ਥੀਮ ਪਾਰਕਾਂ ਨੂੰ ਬੰਦ:   ਕੋਰੋਨਾਵਾਇਰਸ ਦੇ ਮੱਦੇਨਜ਼ਰ ਡਿਜ਼ਨੀਵਰਲੈਂਡ ਨੇ ਅਮਰੀਕਾ ਤੇ ਫਰਾਂਸ ਦੀ ਰਾਜਧਾਨੀ ਪੈਰਿਸ 'ਚ ਫਲੋਰਿਡਾ ਦੇ ਥੀਮ ਪਾਰਕਾਂ ਨੂੰ ਬੰਦ ਕਰ ਦਿੱਤਾ ਹੈ। ਉਸੇ ਸਮੇਂ ਨਿਊਯਾਰਕ ਵਿੱਚ 500 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਸਖ਼ਤ ਪਾਬੰਦੀ ਲਾ ਦਿੱਤੀ ਹੈ।

ਵਿਸ਼ਵ ਸਿਹਤ ਸੰਗਠਨ ਨੇ ਬੁੱਧਵਾਰ ਨੂੰ ਕੋਰੋਨਾਵਾਇਰਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਡਬਲਯੂਐਚਓ ਦੇ ਮੁਖੀ ਟੇਡਰੋਸ ਗੈਬਰਸੀਓਸ ਨੇ ਕਿਹਾ ਕਿ ਕੋਰੋਨਾ ਉਸੇ ਸਮੇਂ ਵਿਸ਼ਵ ਭਰ ਵਿੱਚ ਫੈਲ ਗਈ ਹੈ। ਉਸ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਮਹਾਮਾਰੀ ਨੂੰ ਰੋਕਣ ਲਈ ਤੁਰੰਤ ਅਤੇ ਹਮਲਾਵਰ ਕਦਮ ਚੁੱਕਣ ਦੀ ਅਪੀਲ ਕੀਤੀ।

ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ 31 ਮਾਰਚ ਤੱਕ ਛੁੱਟੀਆਂ

ਚੰਡੀਗੜ  13 ਮਾਰਚ (ਹਰੀਸ਼ ਬਾਂਗਾਵਾਲਾ) ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਦੱਸਿਆ ਕਿ ਇਹ ਨਾਮੁਰਾਦ ਬੀਮਾਰੀ ਪੂਰੇ ਵਿਸ਼ਵ ਵਿੱਚ ਫੈਲ ਰਹੀ ਹੈ ਅਤੇ ਸੂਬੇ ਵਿੱਚ ਇਸ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਲਈ ਉਪਰਾਲੇ ਤੇਜ਼ ਕੀਤੇ ਜਾਣ। ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਸਿੰਗਲਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਸਕੂਲਾਂ ਵਿੱਚ ਪ੍ਰੀਖਿਆਵਾਂ ਜਾਰੀ ਹਨ, ਉਥੇ ਪ੍ਰੀਖਿਆਵਾਂ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ।

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਹਤਿਆਤੀ ਕਦਮ ਵਜੋਂ ਸਮੇਂ-ਸਮੇਂ 'ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਜਾਂ ਅਲਕੋਹਲ-ਆਧਾਰਤ ਸੈਨੀਟਾਈਜ਼ਰ ਨਾਲ ਚੰਗੀ ਤਰ੍ਹਾਂ ਹੱਥ ਸਾਫ਼ ਕਰਨ। ਸਿੰਗਲਾ ਨੇ ਖ਼ਾਸ ਤੌਰ 'ਤੇ ਕਿਹਾ ਕਿ ਘਰੇਲੂ ਨੁਸਖਿਆਂ ਨਾਲ ਇਲਾਜ ਕਰਨ ਦੀ ਬਜਾਏ ਮਾਹਰ ਡਾਕਟਰਾਂ ਦੀ ਸਲਾਹ ਨਾਲ ਦਵਾਈ ਲਈ ਜਾਵੇ।

ਆਸਟਰੇਲੀਆ ਦੇ ਗ੍ਰਹਿ ਮੰਤਰੀ ਨੂੰ ਵੀ ਕੋਰੋਨਾ ਵਾਇਰਸ ਹੋਇਆ

ਮੈਲਬਰਨ  13 ਮਾਰਚ (ਏਜੰਸੀਆਂ) ਕੋਰੋਨਾਵਾਇਰਸ ਦੇ ਪ੍ਰਕੋਪ ਨੇ ਮਹਾਮਾਰੀ ਦਾ ਰੂਪ ਧਾਰਨ ਕਰ ਲਿਆ ਹੈ। ਇਸ ਨੇ ਆਮ ਲੋਕਾਂ ਦੇ ਨਾਲ-ਨਾਲ ਵਿਸ਼ਵ ਭਰ ਦੇ ਖਾਸ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾ ਲਿਆ ਹੈ। ਹੁਣ ਆਸਟਰੇਲੀਆ ਦੇ ਗ੍ਰਹਿ ਮੰਤਰੀ ਪੀਟਰ ਡੱਟਨ ਨੂੰ ਵੀ ਕੋਰੋਨਾਵਾਇਰਸ ਹੋ ਗਿਆ ਹੈ। ਗ੍ਰਹਿ ਮੰਤਰੀ ਪੀਟਰ ਡਟਨ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। “ ਅੱਜ ਸਵੇਰੇ ਮੈਂ ਤਾਪਮਾਨ ਤੇ ਗਲੇ ਦੀ ਖਰਾਬੀ ਨਾਲ ਜਾਗਿਆ। ਮੈਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਤੇ ਟੈਸਟ ਕਰਵਾਏ। ਬਾਅਦ ਵਿੱਚ ਮੇਰਾ ਕੋਵਿਡ-19 ਸਕਾਰਾਤਮਕ ਪਾਇਆ ਗਿਆ। “ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਲੋਕਾਂ ਨੂੰ ਕਿਹਾ ਹੈ ਕਿ ਕੋਰੋਨਾਵਾਇਰਸ ਨੇ ਇੱਕ ਵਿਸ਼ਵਵਿਆਪੀ ਮਹਾਮਾਰੀ ਦਾ ਰੂਪ ਧਾਰਨ ਕਰ ਲਿਆ ਹੈ ਤੇ ਉਨ੍ਹਾਂ ਨੂੰ ਆਪਣੇ ਵਿਦੇਸ਼ੀ ਦੌਰਿਆਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

Unusual
COVID-19
Health
Australia
Italy
Canada
Iran
Korea

International