ਖਾਲਸਈ ਜਾਹੋਜਲਾਲ ਨਾਲ ਮਨਾਈ ਗਈ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੀ 25ਵੀਂ ਬਰਸੀ

ਦਾਸੂਵਾਲ/ਅੰਮਿ੍ਰਤਸਰ 11ਅਗਸਤ (ਨਰਿੰਦਰ ਪਾਲ ਸਿੰਘ) ਸ੍ਰੀ ਅਕਾਲ ਤਖਤ ਸਾਹਿਬ ਦੀ ਆਨ-ਸ਼ਾਨ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਪੰਥ ਦੀ ਚੜਦੀ ਕਲਾ ਲਈ ਸ਼ਹਾਦਤ ਪਾਣ ਵਾਲੇ ਅਣਖੀਲੇ ਯੋਧੇ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੀ 25ਵੀਂ ਬਰਸੀ ਅੱਜ ਭਾਈ ਸਾਹਿਬ ਦੇ ਜੱਦੀ ਪਿੰਡ ਦਾਸੂਵਾਲ ਵਿਖੇ,ਪੰਥਕ ਰਵਾਇਤਾਂ ਅਤੇ ਖਾਲਸਈ ਜਾਹੋਜਲਾਲ ਨਾਲ ਮਨਾਈ ਗਈ।ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਦੇਸ਼ ਵਿਦੇਸ਼ ਦੀਆਂ ਸਮੁੱਚੀਆਂ ਪੰਥਕ ਧਿਰਾਂ ਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਮਨਾਈ ਗਈ ਯਾਦ ਮੌਕੇ ਬੁਲਾਰਿਆਂ ਨੇ ਜਿਥੇ ਭਾਈ ਸੁਖਦੇਵ ਸਿੰਘ ਬੱਬਰ ਵਲੋਂ ਵੀਹਵੀਂ ਸਦੀ ਦੇ ਸਿੱਖ ਸੰਗਰਸ਼ ਵਿੱਚ ਪਾਏ ਯੋਗਦਾਨ ਲਈ ਯਾਦ ਕੀਤਾ ਉਥੇ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਵੀ ਦੁਹਰਾਇਆ।

ਭਾਈ ਸੁਖਦੇਵ ਸਿੰਘ ਬੱੱਬਰ ਦੇ ਪਿੰਡ ਦਾਸੂਵਾਲ ਦੀ ਮੰਡੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ 11ਅਗਸਤ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਹਾਜਰੀ ਭਰਨ ਅਤੇ ਭਾਈ ੱਬਬਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਹਿੱਤ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਜਰਮਨ ਤੋਂ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ,ਪਿ੍ਰੰਸੀਪਲ ਬਲਜਿੰਦਰ ਸਿੰਘ,ਸਰਬੱਤ ਖਾਲਸਾ ਦੁਆਰਾ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ,ਅੰਮਿ੍ਰਤ ਸੰਚਾਰ ਜਥਾ ਦੇ ਪੰਜ ਪਿਆਰੇ ਸਿੰਘ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ,ਦਲ ਖਾਲਸਾ ਦੇ ਭਾਈ ਸਰਬਜੀਤ ਸਿੰਘ ਘੁਮਾਣ,ਯੂਨਾੲਟਿਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ ,ਭਾਈ ਸਤਨਾਮ ਸਿੰਘ ਮਨਾਵਾ,ਜਥੇਦਾਰ ਬਲਦੇਵ ਸਿੰਘ ਸਿਰਸਾ,ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ,ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ,ਤਰਤਨਾਰਨ ਤੋਂ ਡਾ:ਗੁਰਜਿੰਦਰ ਸਿੰਘ,ਸ੍ਰ:ਭੁਪਿੰਦਰ ਸਿੰਘ ਸਰਪੰਚ,ਅਕਾਲ ਖਾਲਸਾ ਦਲ ਦੇ ਭਾਈ ਗੁਰਪ੍ਰੀਤ ਸਿੰਘ ,ਭਾਈ ਸੁਰਿੰਦਰ ਸਿੰਘ ਤਾਲਿਬਪੁਰਾ ਪੁਜੇ ਹੋਏ ਸਨ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ  ਉਪਰੰਤ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਪੰਥ ਪ੍ਰਸਿੱਧ ਢਾਡੀ ਜਥਾ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਨੇ ਸਿੱਖ ਸੰਘਰਸ਼ ਤੇ ਭਾਈ ਸੁਖਦੇਵ ਸਿੰਘ ਬੱਬਰ ਦੇ ਸੰਘਰਸ਼ ਵਿੱਚ ਪਏ  ਯੋਗਦਾਨ ਦੀਆਂ ਗਾਥਾਵਾਂ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਸੁਖਦੇਵ ਸਿੰਘ ਬੱਬਰ ਦੇ ਭਰਾਤਾ ਭਾਈ ਮਹਿਲ ਸਿੰਘ ਦੀ ਧਰਮ ਸੁਪਤਨੀ ਬੀਬੀ ਗੁਰਮੀਤ ਕੌਰ ਅਤੇ ਉਨਹਾਂ ਦੀ ਬੇਟੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਪੁਜੀਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਟੁਟ ਵਰਤੇ ।

Unusual
Barsi
Sikhs