ਸੁਪਰੀਮ ਕੋਰਟ ਵਲੋਂ ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ਤੇ ਸੁਣਵਾਈ 25 ਮਾਰਚ ਤੱਕ ਮੁਲਤਵੀ

ਨਵੀਂ ਦਿੱਲੀ 15 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਵਿਚ ਵਾਪਰੇ 1984 ਸਿੱਖ ਕਤਲੇਆਮ ਮਾਮਲੇ 'ਚ ਮੰਡੋਲੀ ਜੇਲ੍ਹ ਅੰਦਰ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ ਦੇ ਜਸਟਿਸ ਐੱਸ.ਏ. ਬੋਬਡੇ ਤੇ ਜਸਟਿਸ ਅਬਦੁਲ ਨਜੀਰ ਦੀ ਦੋਹਰੀ ਬੈਂਚ ਵਲੋਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਜ਼ਮਾਨਤ ਅਰਜੀ 25 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਧਿਆਨਦੇਣਯੋਗ ਹੈ ਕਿ ਪਿਛਲੀ ਸੁਣਵਾਈ ਦੋਰਾਨ ਸੁਪਰੀਮ ਕੋਰਟ ਦੀ ਇਕਹਰੀ ਬੈਂਚ ਦੇ ਜੱਜ ਜਸਟਿਸ ਸੰਜੀਵ ਖੰਨਾ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।

ਜਦਕਿ ਕੋਰਟ ਵਲੋਂ  ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰ ਕੇ 6 ਹਫਤੇ 'ਚ ਜਵਾਬ ਮੰਗਿਆ ਗਿਆ ਸੀ। ਸੱਜਣ ਕੁਮਾਰ ਵਲੋਂ ਸੁਪਰੀਮ ਕੋਰਟ 'ਚ ਅਪੀਲ ਦਾਖਿਲ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿਚ ਹਾਈ ਕੋਰਟ ਵਲੋ ਉਸ ਨੂੰ ਦਿੱਲੀ ਕੈਂਟ ਇਲਾਕੇ ਵਿਚ ਦੋ ਸਿੱਖਾਂ ਦੇ ਕਤਲੇਆਮ ਮਾਮਲੇ ਵਿਚ ਉਸ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਦੇ ਨਾਲ 5 ਲੱਖ ਰੁਪਏ ਜ਼ੁਰਮਾਨਾ ਵੀ ਲਗਾਇਆ ਸੀ।

Unusual
Sajjan Kumar
Supreme Court
Bail
1984 Anti-Sikh riots

International