ਸਿਨੇਮਾ ਘਰ, ਰੈਸਟੋਰੈਂਟ, ਜਿੰਮ ਅਤੇ ਸਾਪਿੰਗ ਮਾਲਜ਼ 31 ਮਾਰਚ ਤੱਕ ਬੰਦ, 1ਦੀ ਮੌਤ

ਪੰਜਾਬ ਵਿੱਚ ਕਰੋਨਾ ਕਰਫਿਉ

ਬਠਿੰਡਾ 14 ਮਾਰਚ (ਅਨਿਲ ਵਰਮਾ): ਕਰੋਨਾ ਵਾਇਰਸ ਦੇ ਕਹਿਰ ਨੇ ਪੂਰੀ ਦੁਨੀਆ ਵਿਚ ਤਹਿਲਕਾ ਮਚਾਕੇ ਰੱਖ ਦਿੱਤਾ ਹੈ ਇਸਦਾ ਅਸਰ ਦੇਸ਼ ਦੀ ਅਰਥਵਿਵਸਥਾ ਤੇ ਵੀ ਭਾਰੂ ਪਿਆ ਅਤੇ ਇਸ ਦੀ ਦਹਿਸ਼ਤ ਨਾਲ ਪੰਜਾਬ ਵਿੱਚ ਵੀ ਹਾਹਾਕਾਰ ਮੱਚੀ ਹੋਈ ਹੈ। ਕਰੋਨਾ ਵਾਇਰਸ ਨਾਲ ਪੰਜਾਬ ਵਿੱਚ ਹੁਣ ਤੱਕ 1 ਮਰੀਜ਼ ਦੀ ਮੌਤ ਹੋਈ ਹੈ ਜਦੋਂਕਿ 80 ਤੋਂ ਵੱਧ ਸ਼ੱਕੀ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਦਹਿਸ਼ਤ ਤੋਂ ਬਚਾਉਣ ਲਈ ਵੱਡੇ ਵੱਡੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਇਸ ਬਿਮਾਰੀ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਜਿੱਥੇ ਪਹਿਲਾਂ 31 ਮਾਰਚ ਤੱਕ ਸਕੂਲ ਕਾਲਜ ਯੂਨੀਵਰਸਿਟੀਆਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ ਉੱਥੇ ਹੀ ਅੱਜ ਪੰਜਾਬ ਦੇ ਸਮੂਹ ਸਿਨੇਮਾ ਘਰ, ਸ਼ਾਪਿੰਗ ਮਾਲ, ਜਿੰਮ ਅਤੇ ਰੈਸਟੋਰੈਂਟ ਵੀ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਸ ਲਈ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਆਦੇਸ਼ ਪੂਰਨ ਤੌਰ ਤੇ ਲਾਗੂ ਕਰਨ ਲਈ ਚਿੱਠੀਆਂ ਵੀ ਕੱਢ ਦਿੱਤੀਆਂ ਹਨ।

ਕੈਪਟਨ ਸਰਕਾਰ ਦੇ ਇਨ੍ਹਾਂ ਆਦੇਸ਼ਾਂ ਅਨੁਸਾਰ ਪੰਜਾਬ ਵਿੱਚ ਇੱਕ ਤਰ੍ਹਾਂ ਦਾ ਕਰੋਨਾ ਕਰਫਿਊ ਲੱਗਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਵੀ ਹਾਹਾਕਾਰ ਮੱਚੀ ਹੋਈ ਹੈ? ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਮੈਂਬਰ ਪੀਏਸੀ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਦਾ ਕੋਈ ਬਹੁਤਾ ਅਸਰ ਨਹੀਂ ਪ੍ਰੰਤੂ ਬਚਾਅ ਪ੍ਰਬੰਧ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਸਮੇਤ ਲੋਕ ਹਿੱਤਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਖ਼ਿਲਾਫ ਉੱਠਦੀ ਵਿਰੋਧ ਦੀ ਆਵਾਜ਼ ਨੂੰ ਦਬਾਉਣ ਵਿੱਚ ਕਰੋਨਾ ਵਾਇਰਸ ਦਾ ਰੋਲਾ ਕਾਮਯਾਬ ਹੋਇਆ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਨਾਮੁਰਾਦ ਬਿਮਾਰੀ ਦੀ ਦਹਿਸ਼ਤ ਆਉਂਦੇ ਸਮੇਂ ਕਦੋਂ ਤੱਕ ਜਾਰੀ ਰਹੇਗੀ ਕਿਉਂਕਿ ਭਾਰਤ ਸਰਕਾਰ ਵੱਲੋਂ ਵੀ ਦੇਸ਼ ਵਾਸੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਵਿਦੇਸ਼ਾਂ ਵਿੱਚੋਂ ਭਾਰਤ ਆਉਣ ਜਾਣ ਵਾਲਿਆਂ ਤੇ ਮੁਕੰਮਲ ਰੋਕ ਲਾਉਂਦੇ ਹੋਏ ਵੀਜ਼ੇ ਰੱਦ ਕਰ ਦਿੱਤੇ ਹਨ। ਬਠਿੰਡਾ ਵਿੱਚ ਪੰਜਾਬ ਸਰਕਾਰ ਦੇ ਆਦੇਸ਼ ਬਹੁਤੇ ਕਾਮਯਾਬ ਹੁੰਦੇ ਦਿਖਾਈ ਨਹੀਂ ਦਿੱਤੇ ਅਤੇ ਨਾਮਵਰ ਪ੍ਰਾਈਵੇਟ ਸਕੂਲ ਆਮ ਦੀ ਤਰ੍ਹਾਂ ਖੁੱਲ੍ਹੇ ਅਤੇ ਕਲਾਸਾਂ ਵੀ ਲੱਗੀਆਂ ਸਕੂਲ ਖੁੱਲ੍ਹਣ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸਐਸਪੀ ਬਠਿੰਡਾ ਨਾਲ ਸੰਪਰਕ ਕਰਨਾ ਚਾਹਿਆ ਤਾਂ ਦੋਨਾਂ ਨੇ ਫੋਨ ਰਿਸੀਵ ਨਾ ਕੀਤਾ।

Unusual
COVID-19
PUNJAB
Health
Punjab Government

International