ਪੰਜਾਬ 'ਚ 31 ਦਸੰਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 1 ਦਸੰਬਰ (ਰਾਜਵਿੰਦਰ ਰਾਜੂ) ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।  ਸੂਬੇ 'ਚ 31 ਦਸੰਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ। ਇਸ ਬਾਰੇ ਪੰਚਾਇਤ ਵਿਭਾਗ ਵਲੋਂ ਚੋਣ ਕਮਿਸ਼ਨ ਨੂੰ ਨਵੀਂ ਤਰੀਕ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ 'ਚ 13 ਹਜ਼ਾਰ ਦੇ ਕਰੀਬ ਗ੍ਰਾਮ ਪੰਚਾਇਤਾਂ ਦੀ ਚੋਣ ਹੁੰਦੀ ਹੈ। ਸਰਕਾਰ ਵਲੋਂ 16 ਜੁਲਾਈ ਨੂੰ ਸਮੂਹ ਪੰਚਾਇਤਾਂ ਨੂੰ ਭੰਗ ਕਰਕੇ ਪ੍ਰਸ਼ਾਸਕ ਲਾ ਦਿੱਤੇ ਗਏ ਸਨ। ਸੰਵਿਧਾਨਕ ਤੌਰ 'ਤੇ ਗ੍ਰਾਮ ਪੰਚਾਇਤਾਂ ਦੇ ਭੰਗ ਹੋਣ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਚੋਣਾਂ ਦਾ ਅਮਲ ਨੇਪਰੇ ਚਾੜ੍ਹਨਾ ਜ਼ਰੂਰੀ ਹੈ।ਜਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਅਕਤੂਬਰ ਦੇ ਪਹਿਲੇ ਹਫਤੇ 'ਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅਕਤੂਬਰ 'ਚ ਪੰਚਾਇਤਾਂ ਦੀ ਰਾਖਵਾਂਕਰਨ ਦੀ ਪ੍ਰਕਿਰਿਆ ਨੇਪਰੇ ਨਾ ਚੜਨ ਕਾਰਨ ਇਹ ਚੋਣਾਂ ਮੁਲਤਵੀ ਕੀਤੀਆਂ ਗਈਆਂ ਸਨ ਪਰ ਹੁਣ ਇਨ੍ਹਾਂ ਚੋਣਾਂ ਨੂੰ 31 ਦਸੰਬਰ ਨੂੰ ਪਹਿਲਾਂ ਕਰਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।  ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਜ਼ੋਰ ਅਜਮਾਇਸ਼ ਹੌਲੀ ਹੋਣ ਕਾਰਨ ਇਸ ਸਮੇਂ ਕਾਂਗਰਸ ਪੰਚਾਇਤੀ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰਨ ਲਈ ਪੂਰੀ ਉਮੀਦ 'ਚ ਦਿਖਾਈ ਦੇ ਰਹੀ ਹੈ।

Unusual
Election 2018
Punjab Elections

Click to read E-Paper

Advertisement

International