ਖੇਤਾਂ ’ਚ ਅੱਗ ਲਾਉਣ ਦੇ ਮਾਮਲੇ ’ਚ ਪੰਜਾਬ ਸਣੇ 4 ਰਾਜਾਂ ਦੀ ਖਿਚਾਈ

ਨਵੀਂ ਦਿੱਲੀ 7 ਅਗਸਤ (ਏਜੰਸੀਆਂ) ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਚਾਰ ਉੱਤਰੀ ਸੂਬਿਆਂ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਨੂੰ ਫਟਕਾਰ ਲਾਈ ਹੈ। ਟਿ੍ਰਬਿਊਨਲ ਨੇ ਰਾਜਾਂ ਵੱਲੋਂ ਵਾਢੀ ਦੇ ਸੀਜ਼ਨ ਤੋਂ ਬਾਅਦ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਵਾਈ ਦੀ ਯੋਜਨਾ ਪੇਸ਼ ਨਾ ਕਰਨ ਦਾ ਗੰਭੀਰ ਨੋਟਿਸ ਲਿਆ ਹੈ। ਐਨਜੀਟੀ ਦੇ ਚੇਅਰਪਰਸਨ ਜਸਟਿਸ ਸਵਤੰਤਰ ਕੁਮਾਰ ਦੀ ਅਗਵਾਈ ਵਾਲੇ ਬੈਂਚ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰਾਂ ਟਿ੍ਰਬਿਊਨਲ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਤਾਂ ਇਹ ਰਾਜਾਂ ਦੇ ਖਜ਼ਾਨੇ ਅਟੈਚ ਕਰਨ ਦੇ ਆਦੇਸ਼ ਦੇਵੇਗੀ। ਟਿ੍ਰਬਿਊਨਲ ਨੇ ਕਿਹਾ ਕਿ ਉਨਾਂ ਦੇ ਫੈਸਲੇ ਦੇ ਬਾਵਜੂਦ, ਰਾਜ ਸਰਕਾਰਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਨਾਕਾਮ ਰਹੀਆਂ ਹਨ।

ਟਿ੍ਰਬਿਊਨਲ ਨੇ ਕਿਹਾ ਕਿ ਆਖਰੀ ਮੌਕੇ ਵਜੋਂ ਇੱਕ ਹਫ਼ਤੇ ‘ਚ ਕਾਰਵਾਈ ਦੀ ਯੋਜਨਾ ਤਿਆਰ ਕਰਕੇ ਉਸ ਨੂੰ ਪੇਸ਼ ਕਰਨ ਦਾ ਸਮਾਂ ਦਿੱਤਾ ਜਾ ਰਿਹਾ ਹੈ। ਜੇਕਰ ਇਸ ਦੀ ਪਾਲਣਾ ਨਹੀਂ ਕੀਤੀ ਜਾਂਦੀ, ਤਾਂ ਰਾਜਾਂ ਦੇ ਖਜ਼ਾਨੇ ਅਟੈਚ ਕਰਨ ਲਈ ਮਜਬੂਰ ਹੋਣਾ ਪਵੇਗਾ। ਮਾਮਲੇ ਦੀ ਅਗਲੀ ਸੁਣਵਾਈ 11 ਅਗਸਤ ਨੂੰ ਹੋਵੇਗੀ। ਇਸ ਤੋਂ ਪਹਿਲਾਂ ਟਿ੍ਰਬਿਊਨਲ ਨੇ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਪੰਜਾਬ ਤੇ ਰਾਜਸਥਾਨ ਸਰਕਾਰਾਂ ਨੂੰ ਵੀ ਨਿਰਦੇਸ਼ ਦਿੱਤੇ ਸੀ ਕਿ ਉਹ ਇਹ ਦੱਸਣ ਕਿ ਕਿਵੇਂ ਸਬੰਧਤ ਵਿਭਾਗਾਂ ਦੇ ਫੀਲਡ ਸਟਾਫ ਤੇ ਰਾਜ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਫਸਲ ਦੀ ਰਹਿੰਦ-ਖੂੰਹਦ ਸਾੜਨ ਖਿਲਾਫ ਕਦਮ ਚੁੱਕਣਗੇ।

Unusual
farmer