ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 4% ਵਧਾਇਆ

ਨਵੀਂ ਦਿੱਲੀ  13 ਮਾਰਚ (ਏਜੰਸੀਆਂ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਸੰਸਦ ਦੀ ਅਨੇਕਸੀ ਵਿੱਚ ਹੋਈ ਕੈਬਨਿਟ ਦੀ ਬੈਠਕ ਵਿੱਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਏਐਨਆਈ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਕੈਬਨਿਟ ਦੀ ਬੈਠਕ ਵਿੱਚ ਇਹ ਵੀ ਫ਼ੈਸਲਾ ਲਿਆ ਹੈ ਕਿ ਵਿਦੇਸ਼, ਸਿਹਤ, ਸ਼ਹਿਰੀ ਹਵਾਬਾਜ਼ੀ, ਵਿੱਤ ਅਤੇ ਵਣਜ ਮੰਤਰਾਲੇ ਸਮੇਤ ਪੰਜਾਂ ਮੰਤਰਾਲਿਆਂ ਦੇ ਸੰਯੁਕਤ ਸਕੱਤਰ ਪ੍ਰੈੱਸ ਕਾਨਫਰੰਸ ਵਿੱਚ ਹਰ ਰੋਜ਼ ਕੋਰੋਨਾ ਵਾਇਰਸ ਬਾਰੇ ਜਾਣਕਾਰੀ ਦੇਣਗੇ। ਕੇਂਦਰੀ ਕਰਮਚਾਰੀਆਂ ਦੇ ਡੀਏ ਵਿੱਚ 4 ਪ੍ਰਤੀਸ਼ਤ ਵਾਧੇ ਦਾ ਮਤਲਬ ਹੈ ਕਿ ਮਾਸਿਕ ਤਨਖਾਹ ਵਿੱਚ 720 ਰੁਪਏ ਤੋਂ 10,000 ਰੁਪਏ ਪ੍ਰਤੀ ਮਹੀਨੇ ਦਾ ਵਾਧਾ ਹੋਵੇਗਾ।

ਕੇਂਦਰ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਮਹਿੰਗਾਈ ਭੱਤਾ (ਡੀ.ਏ.) ਅਤੇ ਮਹਿੰਗਾਈ ਰਾਹਤ (ਡੀ.ਆਰ.) 1 ਜਨਵਰੀ 2020 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਭੁਗਤਾਨਯੋਗ ਸੀ। ਭੁਗਤਾਨਯੋਗ ਡੀਏ/ਡੀਆਰ ਇਸ ਮਹੀਨੇ ਅਦਾ ਕੀਤੇ ਜਾਣਗੇ ਕਿਉਂਕਿ ਇਹ ਆਮ ਤੌਰ ਉੱਤੇ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ 10 ਅਕਤੂਬਰ 2019 ਨੂੰ ਕੇਂਦਰੀ ਕਰਮਚਾਰੀਆਂ ਨੂੰ ਇਹ ਰਾਹਤ ਦਿੱਤੀ ਗਈ ਸੀ। ਉਦੋਂ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਪੰਜ ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਸੀ। ਇਸ ਫ਼ੈਸਲੇ ਤੋਂ ਬਾਅਦ ਮਹਿੰਗਾਈ ਭੱਤਾ ਹੁਣ 12 ਤੋਂ ਵਧਾ ਕੇ 17 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਤਕਰੀਬਨ 50 ਲੱਖ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਇਆ ਹੈ।

ਕੇਂਦਰੀ ਕੈਬਨਿਟ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ

ਨਵੀਂ ਦਿੱਲੀ  13 ਮਾਰਚ (ਏਜੰਸੀਆਂ) ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਪਿਯੂਸ਼ ਗੋਇਲ ਤੇ ਪ੍ਰਕਾਸ਼ ਜਾਵਡੇਕਰ ਨੇ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਦੇ ਫੈਸਲਿਆਂ ਬਾਰੇ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਸਰਕਾਰ ਨੇ ਨਾਰੀਅਲ 'ਤੇ ਘੱਟੋ ਘੱਟ ਸਮਰਥਨ ਮੁੱਲ ਨੂੰ ਮਿਲਿੰਗ ਕੁਆਲਟੀ ਲਈ 439 ਰੁਪਏ ਵਧਾਇਆ ਹੈ ਤੇ ਬਾਲ ਵਰਗ ਲਈ 9,920 ਤੋਂ ਵਧਾ ਕੇ 10,300 ਰੁਪਏ ਕਰ ਦਿੱਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਦੱਖਣੀ ਭਾਰਤ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਏਗਾ। ਇਸ ਤੋਂ ਇਲਾਵਾ ਕੇਂਦਰੀ ਮੰਤਰੀਆਂ ਨੇ ਮੀਡੀਆ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਡੀਏ ਵਿੱਚ ਵਾਧੇ ਸਮੇਤ ਕਈ ਫੈਸਲਿਆਂ ਬਾਰੇ ਦੱਸਿਆ।ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੈਬਨਿਟ ਨੇ ਯੈੱਸ ਬੈਂਕ ਦੇ ਮੁੜ ਨਿਰਮਾਣ ਲਈ ਆਰਬੀਆਈ ਵੱਲੋਂ ਪ੍ਰਸਤਾਵਿਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਅਨੁਸਾਰ, ਐਸਬੀਆਈ ਯੈੱਸ ਬੈਂਕ ਵਿੱਚ 49 ਫੀਸਦ ਸ਼ੇਅਰਾਂ ਦਾ ਨਿਵੇਸ਼ ਕਰੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਜਮ੍ਹਾਂ ਕਰਨ ਵਾਲਿਆਂ ਦੇ ਹਿੱਤਾਂ ਤੇ ਯੈੱਸ ਬੈਂਕ ਦੀ ਸਥਿਰਤਾ ਨੂੰ ਇਸ ਯੋਜਨਾ ਦੇ ਕੇਂਦਰ ਵਿੱਚ ਰੱਖਿਆ ਗਿਆ ਹੈ। ਵਿੱਤ ਮੰਤਰੀ ਨੇ ਕੋਰੋਨਾ ਵਾਇਰਸ ਨਾਲ ਜੁੜੇ ਆਰਥਿਕ ਚਿੰਤਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਰਾਜ ਸਰਕਾਰਾਂ ਅਤੇ ਕੇਂਦਰ ਹਰ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਤੇ ਭਾਰਤੀ ਨਿਵੇਸ਼ਕਾਂ ਨੂੰ ਭਰੋਸਾ ਦਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ੇਅਰ ਬਾਜ਼ਾਰ ਨੂੰ ਅਸਥਿਰਤਾ ਤੇ ਘਾਟੇ ਦੀ ਸਥਿਤੀ ਆਲਮੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਥਿਤੀ ਪ੍ਰਤੀ ਸੰਵੇਦਨਸ਼ੀਲ ਹਾਂ ਤੇ ਆਰਬੀਆਈ ਨਾਲ ਹਰ ਚੀਜ਼ 'ਤੇ ਨਜ਼ਰ ਰੱਖਦੇ ਹਾਂ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਰਕਾਰ ਨੇ ਰਾਸ਼ਟਰੀ ਰਾਜ ਮਾਰਗ ਦੇ 780 ਕਿਲੋਮੀਟਰ ਦੇ ਪੱਧਰ ਨੂੰ ਅਪਗ੍ਰੇਡ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੂਰਜੀ ਉਪਕਰਣਾਂ ਤੇ ਰੀਸਾਈਕਲਿੰਗ ਪਲਾਸਟਿਕਾਂ ਰਾਹੀਂ ਵਾਤਾਵਰਨ ਦੀ ਸਹਾਇਤਾ ਕਰਨ 'ਤੇ ਫੋਕਸ ਕੀਤਾ ਜਾਵੇਗਾ।

Unusual
cabinet meeting
pm narendra modi
Center Government

International