ਆਖਿਰਕਾਰ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਹੜ ਪੀੜਤਾਂ ਲਈ 6200 ਕਰੋੜ ਰੁਪਏ ਦੀ ਮਦਦ

ਚੰਡੀਗੜ 27 ਅਗਸਤ (ਹਰੀਸ਼ ਚੰਦਰ ਬਾਗਾਂਵਾਲਾ) ਆਖਿਰਕਾਰ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਹੜ ਪੀੜਤਾਂ ਨੂੰ ਮਦਦ ਮਿਲ ਹੀ ਗਈ ਹੈ । ਇਸ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂਪੰਜਾਬ ਸਰਕਾਰ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਸੂਬਾ ਸਰਕਾਰ ਕੋਲ ਪਏ 6200 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ । ਕੇਂਦਰ ਸਰਕਾਰ ਦੀ ਇਸਮਦਦ ਨਾਲ ਪੰਜਾਬ ਸਰਕਾਰ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਵਿੱਚ ਮਦਦ ਮਿਲੇਗੀ ।

ਦਰਅਸਲ, ਹੜ ਪੀੜਤ ਰਾਜਾਂ ਦੀ ਸੂਚੀ ਵਿੱਚ ਪੰਜਾਬ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਮੋਦੀ ਸਰਕਾਰ ਦੀ ਕਾਫੀ ਅਲੋਚਨਾ ਹੋਈ ਸੀ । ਜਿਸ ਤੋਂ ਬਾਅਦ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕੇਂਦਰ ਸਰਕਾਰ ਨੂੰ ਘੇਰਿਆ ਗਿਆ ਸੀ । ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਹੜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿੱਚ ਟੀਮਭੇਜਣ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਹਰ ਤਰਾਂ ਦੀ ਮਾਲੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਹੜ ਪੀੜਤਾਂ ਨੂੰ ਰਾਹਤ ਦੇਣ ਦਾ ਮਾਮਲਾ ਚੁੱਕਿਆ ਗਿਆ ਸੀ । ਜਿਸ ਤੋਂ ਬਾਅਦ  ਕੇਂਦਰ ਸਰਕਾਰ ਨੇਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਰਾਜ ਸਰਕਾਰ ਕੋਲ ਕੁਦਰਤੀ ਆਫ਼ਤਾਂ ਤੋਂ ਰਾਹਤ ਲਈ ਪੈਸਾ ਪਿਆ ਹੋਇਆ ਹੈ । ਜਿਸਨੂੰ ਉਹ ਵਰਤ ਸਕਦੇ ਹਨ ਤੇ ਲੋੜ ਪੈਣ ’ਤੇ ਹੋਰ ਪੈਸਾ ਵੀਦੇ ਦਿੱਤਾ ਜਾਵੇਗਾ ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਿਆ ਗਿਆ ਹੈ ਕਿ ਸਰਕਾਰੀ ਇਮਾਰਤਾਂ, ਖ਼ਾਸ ਕਰਕੇ ਵਿੱਦਿਅਕ ਅਦਾਰਿਆਂ ਦੀਆਂ ਇਮਾਰਤਾਂ ਨੂੰ ਇਸਹੜ ਨਾਲ ਕਾਫੀ ਨੁਕਸਾਨ ਪਹੁੰਚਿਆ ਹੈ । ਇਸ ਨੁਕਸਾਨ ਦੀ ਭਰਪਾਈ ਲਈ ਕੇਂਦਰੀ ਟੀਮ ਦੌਰੇ ਦੌਰਾਨ ਇਸ ਨੁਕਸਾਨ ਦਾ ਜਾਇਜ਼ਾ ਵੀ ਲਵੇਗੀ ।

Unusual
Flood
funds
Center Government
PUNJAB

International