ਮੋਰਿੰਡਾ ਨਜ਼ਦੀਕ ਪਿੰਡ ਰਾਮਗੜ੍ਹ 'ਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਕਾਬੂ ਕਰਕੇ ਪੁਲਿਸ ਨੂੰ ਸੌਂਪਿਆ

ਮੋਰਿੰਡਾ 4 ਜਨਵਰੀ (ਹਰਜਿੰਦਰ ਸਿੰਘ ਛਿੱਬਰ) : ਮੋਰਿੰਡਾ-ਸ਼੍ਰੀ ਚਮਕੌਰ ਸਾਹਬਿ ਮਾਰਗ 'ਤੇ ਪੈਂਦੇ ਪਿੰਡ ਰਾਮਗੜ੍ਹ (ਲੁਠੇੜ੍ਹੀ) ਦੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਤੋੜ੍ਹ ਕੇ ਪਿੰਡ ਦੇ ਹੀ ਇੱਕ ਨੌਜਵਾਨ ਵੱਲੋਂ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਅੰਗ ਪਾੜ੍ਹਨ ਅਤੇ ਪਾਲਕੀ ਸਾਹਿਬ ਨੂੰ ਤੋੜਕੇ ਬੇਅਦਬੀ ਕੀਤੇ ਜਾਣ ਦਾ ਸਨਸ਼ਨੀਖੇਜ਼ ਮਾਮਲਾ ਪ੍ਰਕਾਸ਼ ਆਇਆ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਇਸ ਬੇਅਦਵੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮਗੜ੍ਹ ਦੇ ਸ੍ਰਪਰਸਤ ਭਰਭੂਰ ਸਿੰਘ ਪੁੱਤਰ ਟਹਿਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਅਪਣੇ ਘਰ ਵਿੱਚ ਸੀ ਤਾਂ ਅਚਾਨਕ ਗੁਰਦੁਆਰਾ ਸਾਹਿਬ ਤੋਂ ਕੁਝ ਟੁੱਟਣ ਦੀ ਆਵਾਜ ਸੁਣਾਈ ਦਿੱਤੀ। ਉਸ ਦੱਸਿਆ ਕਿ ਮੈਂ ਤੁਰੰਤ ਮੌਕੇ 'ਤੇ ਜਾ ਕੇ ਵੇਖਿਆ ਤਾਂ ਗੁਰਦੁਆਰਾ ਸਾਹਿਬ ਦਾ ਦਰਵਾਜਾ ਟੁੱਟਿਆ ਹੋਇਆ ਸੀ। ਮੈਨੂੰ ਕੁਝ ਸ਼ੱਕ ਹੋਇਆ ਅੰਦਰ ਜਾ ਕੇ ਵੇਖਿਆ ਤਾਂ ਜਿਸ ਪਾਲਕੀ ਸਾਹਿਬ 'ਤੇ ਸ਼੍ਰੀ ਗੁਰੂ ਗ੍ਰੰਥ ਸ਼ੁਸ਼ੋਭਿਤ ਸਨ ਉਹ ਟੁੱਟੀ ਪਈ ਹੋਈ ਸੀ ਅਤੇ ਪਿੰਡ ਦਾ ਨੋਜਵਾਨ ਬਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਫੜ ਕੇ ਅੰਗਾਂ ਨੂੰ ਫ਼ਰੋਲ ਰਿਹਾ ਸੀ।

ਮੈਂ ਤੁਰੰਤ ਜਾ ਕੇ ਉਸਨੂੰ ਫੜ੍ਹ ਲਿਆ ਪ੍ਰੰਤੂ ਉਦੋਂ ਤੱਕ ਉਸਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਅੰਗ ਕੁਝ ਹੱਦ ਤੱਕ ਪਾੜ ਦਿੱਤਾ ਸੀ। ਉਸ ਦੱਸਿਆ ਕਿ ਮੌਕੇ ਤੇ ਪਹੁੰਚੇ ਪਿੰਡ ਵਾਸੀਆਂ ਦੀ ਮੱਦਦ ਨਾਲ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਉਕਤ ਨੋਜਵਾਨ ਨੂੰ ਕਾਬੂ ਕਰਕੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਸਦਰ ਮੋਰਿੰਡਾ ਮੁੱਖੀ ਇੰਸਪੈਕਟਰ ਗੁਰਸੇਵਕ ਸਿੰਘ ਅਤੇ ਪੁਲਿਸ ਚੌਂਕੀ ਲੁਠੇੜੀ ਦੇ ਇੰਚਾਰਜ ਸ਼ਿੰਦਰਪਾਲ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਬੇਅਦਵੀ ਦੀ ਘਟਨਾ ਦਾ ਜਾਇਜ਼ਾ ਲੈ ਕੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨੋਜਵਾਨ ਬਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਨੂੰ ਹਿਰਾਸਤ 'ਚ ਲੈ ਕੇ ਪੁਲਿਸ ਥਾਣੇ ਲੈ ਆਏ। ਇਸ ਮਾਮਲੇ ਨੂੰ ਲੈ ਕੇ ਪਿੰਡ ਰਾਮਗੜ੍ਹ ਨਿਵਾਸੀਆਂ ਦੇ ਨਾਲ ਨਾਲ ਪੂਰੇ ਇਲਾਕੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮੋਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੋਰਾਵਰ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ ਪੰਚ, ਨੰਬਰਦਾਰ ਕੁਲਦੀਪ ਸਿੰਘ, ਮਲਕੀਤ ਸਿੰਘ ਆਦਿ ਸਮੇਤ ਨਗਰ ਨਿਵਾਸੀ ਹਾਜ਼ਰ ਸਨ।

Unusual
Beadbi
Sri Guru Granth Sahib Ji
Sikhs

Click to read E-Paper

Advertisement

International