ਸਿੱਖਾਂ ਤੇ ਕਸ਼ਮੀਰੀਆਂ ਵਲੋਂ ਮੋਦੀ ਖਿਲਾਫ਼ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਨਿਊਯਾਰਕ 27 ਸਤੰਬਰ (ਏਜੰਸੀਆਂ) : ਅਮਰੀਕਾ ਦੇ ਨਿਊਯਾਰਕ  ਸ਼ਹਿਰ ਵਿਚ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਸਮਾਗਮ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਸੰਬੋਧਨ ਕੀਤਾ ਗਿਆ। ਜਿਸ ਦੌਰਾਨ  ਉਥੇ ਸਿੱਖਾਂ ਤੇ ਕਸ਼ਮੀਰੀਆਂ ਵਲੋਂ ਇਸ ਸਮਾਗਮ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਯੂ. ਐਨ ਦੇ ਬਾਹਰ ਮੋਦੀ ਦੇ ਭਾਸ਼ਣ ਦੌਰਾਨ ਸਿੱਖ ਅਤੇ ਕਸ਼ਮੀਰੀ ਭਾਈਚਾਰੇ ਦੇ ਲੋਕਾਂ ਵਲੋਂ ਵੱਡਾ ਇਕੱਠ ਕਰਕੇ ਮੋਦੀ ਤੇ ਭਾਰਤ ਦਾ ਵਿਰੋਧ ਪ੍ਰਦਰਸ਼ਨ ਕੀਤਾ ਮੋਦੀ ਮੁਰਦਾਬਾਦ ਦੇ ਨਾਅਰੇ ਲਾਏ ਗਏ। ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋਏ ਖਾਲਿਸਤਾਨੀ ਝੰਡੇ ਲੈ ਕੇ ਸਿੱਖਾਂ ਨੇ ਮੋਦੀ ਕਾਤਲ ਵਾਪਸ ਜਾਓ ਦੇ ਨਾਅਰੇ ਲਾਏ ਤੇ ਕਸ਼ਮੀਰ ਨੂੰ ਆਜ਼ਾਦ ਕਰਵਾਉਣ ਦੀ ਮੰਗ ਕੀਤੀ।  

ਇਸ ਸਮੇਂ ਸਿੱਖ ਆਗੂਆਂ ਵਲੋਂ ਆਖਿਆ ਗਿਆ ਕਿ ਇਹ ਰੋਸ਼ ਪ੍ਰਦਰਸ਼ਨ ਮੋਦੀ ਸਰਕਾਰ ਵਲੋਂ ਕਸ਼ਮੀਰੀਆਂ ਤੇ ਕੀਤੇ ਜਾ ਰਹੇ ਜ਼ੁਲਮ ਦੇ ਵਿਰੋਧ ਵਿਚ ਹੈ। ਭਾਰਤ ਵਿਚ ਘੱਟ ਗਿਣਤੀਆਂ ਨਾਲ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਬਾਰੇ ਦੁਨੀਆਂ ਨੂੰ ਜਾਣੂੰ ਕਰਵਾਉਣ ਲਈ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਦੇ ਇਸ ਵਿਰੋਧ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ ਤੇ ਪ੍ਰਦਰਸ਼ਨਕਾਰੀਆਂ ਵਲੋਂ ਐਲਾਨ ਕੀਤਾ ਗਿਆ ਕਿ ਉਹ ਭਵਿੱਖ ਵਿਚ ਵੀ ਆਪਣੇ ਹੱਕਾਂ ਦੀ ਪ੍ਰਾਪਤ ਲਈ ਸੰਘਰਸ਼ ਜਾਰੀ ਰੱਖਣਗੇ।

Unusual
Sikhs
Kashmir
United Nations
pm narendra modi

International