ਸ਼ਾਰਟ ਸਰਕਟ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਅਗਨ ਭੇਂਟ

ਧਰਮਕੋਟ, 4 ਅਕਤੂਬਰ (ਇਕਬਾਲ ਸਿੰਘ) ਪਿੰਡ ਤੋਤੇ ਵਾਲਾ ਵਿਖੇ ਦੁੱਖਦਾਈ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਂਟ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਦੀ ਪਾਲਕੀ ਸਾਹਿਬ ਵਿੱਚ ਪਾਵਨ ਸਰੂਪ ਪ੍ਰਕਾਸ਼ ਕੀਤੇ ਹੋਏ ਸਨ ਤੇ ਸ਼ਾਰਟ ਸਰਕਟ ਕਾਰਨ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਰੁਮਾਲਾ ਸਾਹਿਬ ਨੂੰ ਅੱਗ ਲੱਗ ਗਈ ਜਿਸ ਦਾ ਪਤਾ ਚੱਲਦੇ ਹੀ ਸਮੂਹ ਪਿੰਡ ਨਿਵਾਸੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਬੁਝਾਈ ਅਤੇ ਹੋਰ ਨੁਕਸਾਨ ਹੋਣੋਂ ਬਚਾਅ ਲਿਆ। ਖ਼ਬਰ ਲਿਖੇ ਜਾਣ ਤੱਕ ਲੱਗੀ ਅੱਗ ਉੱਪਰ ਕਾਬੂ ਪਾਇਆ ਜਾ ਚੁੱਕਾ ਸੀ। ਪਿੰਡ ਵਾਸੀਆਂ ਨੇ ਇਸ ਦੁੱਖਦਾਈ ਘਟਨਾ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Unusual
Sri Guru Granth Sahib Ji
Fire
Sikhs

International