ਮਾਘੀ ਮੇਲੇ ਤੇ ਬਾਦਲ ਦਲ ਨਾ ਕਰ ਸਕਿਆ ਸ਼ਕਤੀ ਪ੍ਰਦਰਸ਼ਨ, ਪੈਲਿਸ 'ਚ ਕੀਤੀ ਕਾਨਫ਼ਰੰਸ

ਸੁਖਬੀਰ ਬਾਦਲ ਨੇ ਪਹਿਲੀ ਵਾਰ ਢੀਂਡਸਿਆਂ ਤੇ ਕੀਤਾ ਸਿੱਧਾ ਹਮਲਾ

ਸ੍ਰੀ ਮੁਕਤਸਰ ਸਾਹਿਬ 14 ਜਨਵਰੀ (ਅਨਿਲ ਵਰਮਾ) : ਮਾਘੀ ਮੇਲੇ ਤੇ 40 ਮੁਕਤਿਆਂ ਦੀ ਪਵਿੱਤਰ ਧਰਤੀ ਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ੋਮਣੀ ਅਕਾਲੀ ਦਲ ਬਾਦਲ ਵੱਲੋਂ ਸਿਆਸੀ ਕਾਨਫ਼ਰੰਸ ਕੀਤੀ ਗਈ। ਬੀਤੇ ਦਿਨ ਭਾਰੀ ਮੀਂਹ ਆ?ਣ ਕਰਕੇ ਮੁੱਖ ਜਗ੍ਹਾ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਪੈਲੇਸ ਵਿੱਚ ਕਾਨਫਰੰਸ ਕਰਨੀ ਪਈ । ਜਿਸ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਲੀਡਰਸ਼ਿਪ ਤਾਂ ਹਾਜ਼ਰ ਹੋਈ ਪ੍ਰਤੂ ਭਾਜਪਾ ਦੀ ਲੀਡਰਸ਼ਿਪ ਨੇ ਇਸ ਕਾਨਫਰੰਸ ਤੋਂ ਦੂਰੀਆਂ ਬਣਾਈ ਰੱਖੀਆਂ? ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸ ਸ਼ਕਤੀ ਪ੍ਰਦਰਸ਼ਨ ਵਿੱਚ ਨਜ਼ਰ ਨਾ ਆਏ?

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਕਾਨਫਰੰਸ ਰਾਹੀਂ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਗਿਆ ਪ੍ਰੰਤੂ ਮੀਂਹ ਕਰਕੇ ਇਕੱਠ ਪੱਖੋਂ ਇਸ ਸ਼ਕਤੀ ਪ੍ਰਦਰਸ਼ਨ ਨੂੰ ਬਹੁਤਾ ਹੁੰਗਾਰਾ ਨਾ ਮਿਲ ਸਕਿਆ? ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਿਜ਼ ਐਸ਼ਪ੍ਰਸਤੀ ਕਰਨ ਲਈ ਝੂਠੀ ਸਹੁੰ ਖਾ ਕੇ ਅਤੇ ਲੋਕਾਂ ਨੂੰ ਵੱਡੇ ਵੱਡੇ ਸੁਪਨੇ ਦਿਖਾ ਕੇ ਵੋਟਾਂ ਲੈ ਕੇ ਮੁੱਖ ਮੰਤਰੀ ਬਣੇ ਹਨ, ਪ੍ਰੰਤੂ ਹੁਣ ਉਨ੍ਹਾਂ ਨੂੰ ਲੋਕ ਹਿਤਾਂ ਵੱਲ ਕੋਈ ਧਿਆਨ ਨਹੀਂ? ਜਦੋਂਕਿ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਬਿਜਲੀ ਮਹਿੰਗੀ ਹੋ ਰਹੀ ਹੈ?

ਨਵੇਂ ਥਰਮਲ ਪਲਾਂਟ ਜੋ 2 ਰੁਪਏ 86 ਪੈਸੇ ਪ੍ਰਤੀ ਯੂਨਿਟ ਬਿਜਲੀ ਦਿੰਦੇ ਸਨ ਅੱਜ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਰਕੇ 7 ਰੁਪਏ ਯੂਨਿਟ ਦੇ ਰਹੇ ਹਨ, ਕਿਉਂਕਿ ਕੈਪਟਨ ਸਰਕਾਰ ਨੇ ਘਪਲੇ ਕਰਨ ਲਈ ਸਰਕਾਰੀ ਤੱਥਾਂ ਤੇ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ? ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਨਸ਼ਾ ਸਮੱਗਲਿੰਗ ਕਰਵਾਉਣ ਦੇ ਦੋਸ਼ ਲਾਉਣ ਵਾਲੇ ਖੁਦ ਕਾਂਗਰਸੀ ਵਿਧਾਇਕ ਤੇ ਮੰਤਰੀ ਗੈਂਗਸਟਰਾਂ ਨਾਲ ਮਿਲੇ ਹੋਏ ਹਨ ਅਤੇ ਨਸ਼ਾ ਤੇ ਰੇਤਾ ਖੁਦ ਵੇਚ ਰਹੇ ਹਨ । ਇੱਥੋ ਤੱਕ ਕਿ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਕੋਈ ਪੁਲਿਸ ਮੁਲਾਜ਼ਮ ਨਹੀਂ ਸੁਣਦਾ ਥਾਣੇਦਾਰ ਅਤੇ ਡੀਐਸਪੀ ਕਾਂਗਰਸੀ ਵਿਧਾਇਕਾਂ ਦੀ ਕਠਪੁਤਲੀ ਬਣਕੇ ਕੰਮ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ 10 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਿੱਤੇ ਇਸ਼ਤਿਹਾਰ ਨੂੰ ਗੁਮਰਾਹਕੁਨ ਪ੍ਰਚਾਰ ਦੱਸਦਿਆਂ ਕਿਹਾ ਕਿ ਕੈਪਟਨ ਇਸ਼ਤਿਹਾਰ ਦੇ ਕੇ ਦੱਸਣ ਕਿਹੜੇ ਪਿੰਡ ਦੇ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਅਤੇ ਦਾਅਵਾ ਕੀਤਾ ਕਿ ਅਕਾਲੀ ਭਾਜਪਾ ਸਰਕਾਰ ਦੌਰਾਨ ਕਰੀਬ 4 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਤੇ 40 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ।

ਉਨ੍ਹਾਂ ਦੋਸ਼ ਲਾਏ ਕਿ ਕੈਪਟਨ ਸਰਕਾਰ ਦੀ ਨੀਅਤ ਅਤੇ ਨੀਤੀ ਵਿੱਚ ਫਰਕ ਹੈ। ਕਿਉਂਕਿ ਵਿਧਾਇਕ ਅਤੇ ਮੰਤਰੀ ਆਪਣੀ ਮਨਮਰਜ਼ੀ ਲਈ ਕੰਮ ਕਰ ਰਹੇ ਹਨ ,ਜਿਨ੍ਹਾਂ ਨੂੰ ਲੋਕ ਹਿੱਤਾਂ ਵੱਲ ਕੋਈ ਧਿਆਨ ਨਹੀਂ, ਚੋਣਾਂ ਵੇਲੇ ਕੀਤੇ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ, ਬਲਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਲੋਕ ਹਿਤ ਵਿੱਚ ਉਲੀਕੀਆਂ ਸਕੀਮਾਂ ਸਮੇਤ ਸੇਵਾ ਕੇਂਦਰ ਵੀ ਬੰਦ ਕਰ ਦਿੱਤੇ ।ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਬੰਧਨ ਦੇ 10 ਸਾਲਾਂ ਦੇ ਰਾਜ ਵਿਚ ਕਦੇ ਵੀ ਖ਼ਜ਼ਾਨਾ ਖ਼ਾਲੀ ਨਹੀਂ ਹੋਇਆ ਬਲਕਿ ਹੁਣ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮਾੜੀਆ ਨੀਤੀਆਂ ਕਰਕੇ ਖਜ਼ਾਨਾ ਖਾਲੀ ਹੋਇਆ ਹੈ । ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਝੂਠੇ ਪਰਚੇ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆ?ਣ ਤੇ ਸਭ ਤੋਂ ਪਹਿਲਾਂ ਇਨ੍ਹਾਂ ਦਾ ਹਿਸਾਬ ਕਿਤਾਬ ਕੀਤਾ ਜਾਵੇਗਾ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਣ ਵਾਲੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਸਮੇਤ ਟਕਸਾਲੀ ਦਲ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿੱਠ ਪਿੱਛੇ ਵਾਰ ਕਰਨ ਵਾਲੇ ਟਕਸਾਲੀ ਨਹੀਂ ਹੋ ਸਕਦੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਹਾਰੇ ਹੋਏ ਲੀਡਰਾਂ ਨੂੰ ਵੱਡੇ ਵੱਡੇ ਅਹੁਦੇ ਦੇ ਕੇ ਨਿਵਾਜਿਆ, ਪਰਿਵਾਰਕ ਮੈਂਬਰਾਂ ਨੂੰ ਟਿਕਟਾਂ ਦਿੱਤੀਆਂ, ਪ੍ਰੰਤੂ ਹੁਣ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਚੱਲ ਰਹੀ ਹੈ ਤਾਂ 2020 ਦੀਆਂ  ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਰੋਕਣ ਲਈ ਕਾਂਗਰਸ ਦੀ ਕਠਪੁਤਲੀ ਬਣ ਕੇ ਬਦਨਾਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਬਾਦਲ ਪਰਿਵਾਰ ਨੇ ਕਦੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਵਿੱਚ ਦਖ਼ਲ ਨਹੀਂ ਦਿੱਤਾ ਅਤੇ ਨਾ ਹੀ ਪਾਰਟੀ ਵਿੱਚ ਕਦੇ ਡਿਕਟੇਟਰਸ਼ਿਪ ਚਲਾਈ ਹੈ ਭਲਕੇ ਪਾਰਟੀ ਦੇ ਪੁਰਾਣੇ ਲੀਡਰਾਂ ਦੀ ਰਾਏ ਲੈ ਕੇ ਹੀ ਫੈਸਲੇ ਲਏ ਅਤੇ ਲੋਕ ਹਿੱਤਾਂ ਵਿੱਚ ਕੰਮ ਕਰਨ ਕਰਕੇ ਹੀ 5 ਵਾਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਬਣੇ ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਕਿਹਾ ਕਿ ?ਹ 2 ਸਾਲ ਡਟ ਕੇ ਪਾਰਟੀ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਅਤੇ ਆਉਂਦੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ। ਉਨ੍ਹਾਂ ਨੌਜਵਾਨਾਂ ਨੂੰ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ  ਸਜਦਾ ਕਰਦੇ ਹੋਏ ਲੋਕ ਹਿੱਤਾਂ ਵਿਚ ਪਹਿਰੇਦਾਰੀ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ,ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਤੋਤਾ ਸਿੰਘ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜਗਮੀਤ ਸਿੰਘ ਬਰਾੜ ਅਤੇ ਭਾਜਪਾ ਆਗੂ ਰਜਿੰਦਰ ਭੰਡਾਰੀ ਨੇ ਵੀ ਸੰਬੋਧਨ ਕੀਤਾ ।

Unusual
Festival
Sukhbir Badal
Politics

International