ਸੁਖਬੀਰ ਦੇ ਨਹਿਲੇ 'ਤੇ ਕੈਪਟਨ ਦਾ ਦਹਿਲਾ, ਵ੍ਹਾਈਟ ਪੇਪਰ ਲਿਆਉਣ ਦਾ ਐਲਾਨ

ਚੰਡੀਗੜ੍ਹ 16 ਜਨਵਰੀ (ਏਜੰਸੀਆਂ) : ਪੰਜਾਬ ਸਰਕਾਰ ਨੇ ਬਿਜਲੀ ਸਮਝੌਤਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ੍ਹਣ ਲਈ ਵ੍ਹਾਈਟ ਪੇਪਰ ਲਿਆਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਵੇਲੇ ਕੀਤਾ ਜਦੋਂ ਸ਼੍ਰੋਮਣੀ ਅਕਾਲੀ ਦਲ ਬਿਜਲੀ ਦਰਾਂ 'ਚ ਵਾਧੇ 'ਤੇ ਕੈਪਟਨ ਸਰਕਾਰ ਨੂੰ ਘੇਰ ਰਹੀ ਹੈ। ਕੈਪਟਨ ਦੇ ਐਲਾਨ ਮਗਰੋਂ ਪੰਜਾਬ ਵਿੱਚ ਬਿਜਲੀ ਸਮਝੌਤਿਆਂ 'ਤੇ ਸਿਆਸਤ ਹੋਰ ਮਘ ਗਈ ਹੈ।ਕੈਪਟਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਰਾਜ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਪ੍ਰਾਈਵੇਟ ਕੰਪਨੀਆਂ ਨਾਲ ਵਿਵਾਦਤ ਬਿਜਲੀ ਖਰੀਦ ਸਮਝੌਤੇ (ਪੀਪੀਏ) ਸਬੰਧੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੀ ਧੋਖਾਧੜੀ ਦਾ ਪਰਦਾਫਾਸ਼ ਕਰਨ ਲਈ ਵ੍ਹਾਈਟ ਪੇਪਰ ਪੇਸ਼ ਕਰਨਗੇ।

ਦਰਅਸਲ ਅਕਾਲੀ ਦਲ ਇਲਜ਼ਾਮ ਲਾ ਰਿਹਾ ਹੈ ਕਿ ਉਨ੍ਹਾਂ ਨੇ ਸਮਝੌਤੇ ਸਹੀ ਕੀਤੇ ਸੀ ਪਰ ਹੁਣ ਕੈਪਟਨ ਸਰਕਾਰ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਪਹੁੰਚਾ ਰਹੀ ਹੈ।ਉਧਰ ਅੱਜ ਵਿਧਾਨ ਸਭ ਵਿੱਚ ਬਿਜਲੀ ਮੁੱਦੇ ਨੂੰ ਲੈ ਕੇ ਖੂਬ ਹੰਗਾਮਾ ਹੋਇਆ। ਰਾਜਾਪਲ ਦੇ ਭਾਸ਼ਣ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ 'ਤੇ ਇਲਜ਼ਾਮ ਲਾਉਂਦੇ ਹੋਏ ਵਾਕਆਊਟ ਕਰ ਦਿੱਤਾ। ਦੋਵੇਂ ਵਿਰੋਧੀ ਧਿਰਾਂ ਦਾ ਮੁੱਖ ਮੁੱਦਾ ਬਿਜਲੀ ਦੇ ਵਧ ਰਹੇ ਬਿੱਲਾਂ ਦਾ ਹੀ ਰਿਹਾ। ਦੋਵੇਂ ਹੀ ਧਿਰਾਂ ਨੇ ਸਦਨ ਦੇ ਬਾਹਰ ਆ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਨਾਕਾਮਯਾਬ ਹੋ ਚੁੱਕੀ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਸੱਤਾ ਚ ਆਉਣ ਲਈ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ ਪਰ ਸਰਕਾਰ ਕੋਈ ਵੀ ਵਾਅਦਾ ਪੂਰਾ ਕਰਨ ਵਿੱਚ ਨਾਕਾਮਯਾਬ ਰਹੀ। ਵਿਧਾਨ ਸਭਾ ਦਾ ਸਦਨ ਹਰ ਮੁੱਦੇ 'ਤੇ ਚਰਚਾ ਕਰਨ ਲਈ ਰੱਖਿਆ ਜਾਂਦਾ ਹੈ ਪਰ ਕਾਂਗਰਸ ਦੀ ਸਰਕਾਰ ਨੇ ਗਵਰਨਰ ਐਡਰੈੱਸ ਤੋਂ ਬਾਅਦ ਕਿਸੇ ਵੀ ਪਾਰਟੀ ਨੂੰ ਸਮਾਂ ਨਹੀਂ ਦਿੱਤਾ। ਆਪ ਦਾ ਕਹਿਣਾ ਹੈ ਕਿ ਸਰਕਾਰ ਵਿਧਾਨ ਸਭਾ ਦੇ ਇਜਲਾਸ 'ਤੇ ਵੱਡੇ ਪੱਧਰ 'ਤੇ ਖਰਚਾ ਕਰਦੀ ਹੈ ਪਰ ਖਰਚਾ ਕਰਨ ਦੇ ਬਾਵਜੂਦ ਵੀ ਮੁੱਦੇ ਦੀ ਗੱਲ ਸਦਨ 'ਚ ਨਹੀਂ ਕੀਤੀ ਜਾਂਦੀ।

ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਛੁਣਛਣੇ ਵਜਾਉਦੇ ਹੋਏ ਵਿਧਾਨ ਸਭਾ ਚੋਂ ਵਾਕਆਊਟ ਕੀਤਾ। ਅਕਾਲੀ ਦਲ ਨੇ ਕਿਹਾ ਕਿ ਸਰਕਾਰ ਨੇ ਜੋ ਵਾਅਦੇ ਕੀਤੇ ਸੀ ਜਦੋਂ ਉਨ੍ਹਾਂ 'ਤੇ ਸਵਾਲ ਹੁੰਦਾ ਹੈ ਤਾਂ ਸਰਕਾਰ ਛੁਣਛਣਾ ਵਜਾ ਕੇ ਦਿਖਾ ਦਿੰਦੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੈਨੀਫੈਸਟੋ ਦੇ ਵਾਅਦਿਆਂ ਨੂੰ ਚੁੱਕਿਆ ਅਤੇ ਕਿਹਾ ਨਾ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਇਆ ਨਾ ਹੀ ਬਿਜਲੀ ਸਸਤੀ ਹੋਈ। ਇਸ ਦੇ ਨਾਲ ਹੀ ਨਾ ਤਾਂ ਘਰ-ਘਰ ਨੌਕਰੀ ਨਹੀਂ ਪਹੁੰਚੀ, ਨਾ ਪੈਨਸ਼ਨ ਸਕੀਮ ਲਾਗੂ ਹੋਈ ਤੇ ਹੁਣ ਸਰਕਾਰ ਸਾਰੇ ਮੁੱਦਿਆਂ ਦੇ ਜਵਾਬ ਦੇਣ ਤੋਂ ਵੀ ਭੱਜ ਰਹੀ ਹੈ।
ਇਸ ਦੇ ਨਾਲ ਹੀ ਵਿਧਾਨ ਸਭਾ 'ਚ ਆਉਣ ਵਾਲੇ ਰੈਜ਼ੋਲਿਊਸ਼ਨ ਜਿਸ 'ਚ ਸੀਏਏ, ਐਨਆਰਸੀ ਤੇ ਐਨਪੀਆਰ ਦਾ ਮੁੱਦਾ ਮੁੱਖ ਰਹੇਗਾ ਬਾਰੇ ਪਾਰਟੀ ਦਾ ਸਟੈਂਡ ਕਲੀਅਰ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕੀ ਅਕਾਲੀ ਦਲ ਮਾਈਨਰੀਟੀਜ਼ ਦੇ ਹੱਕ 'ਚ ਖੜ੍ਹੀ ਹੈ ਪਰ ਸ਼ੁਰੂਆਤੀ ਦੌਰ ਤੋਂ ਹੀ ਇਹ ਬਿਆਨ ਦੇ ਰਹੇ ਹਾਂ ਕਿ ਇਸ ਕਾਨੂੰਨ 'ਚ ਹਰ ਧਰਮ ਨੂੰ ਨਾਗਰਿਕਤਾ ਮਿਲਣੀ ਚਾਹੀਦੀ ਹੈ।

ਵਿਧਾਨ ਸਭਾ ਅਕਾਲੀ ਲੀਡਰ ਛੁਣਛਣੇ ਲੈ ਕੇ ਪੁੱਜੇ

ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਖਾਸ ਇਜਲਾਸ ਸ਼ੁਰੂ ਹੋਇਆ ਹੈ। ਇਹ ਇਜਲਾਸ 16 ਤੇ 17 ਜਨਵਰੀ ਲਈ ਬੁਲਾਇਆ ਗਿਆ ਹੈ। ਇਸ ਦੇ ਪਹਿਲੇ ਦਿਨ ਹੀ ਸਦਨ 'ਚ ਹੰਗਾਮਾ ਹੋਇਆ। ਪਹਿਲੇ ਦਿਨ ਸਦਨ 'ਚ ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਵਿਧਾਇਕਾਂ ਨੇ ਧਰਨਾ ਲਾ ਉਨ੍ਹਾਂ ਨੂੰ ਛੁਣਛਣੇ ਵਿਖਾਏ। ਵਿਧਾਨ ਸਭਾ ਦੇ ਖਾਸ ਸੈਸ਼ਨ ਦੌਰਾਨ ਪਹਿਲੇ ਦਿਨ ਅਕਾਲੀ ਦਲ ਨੇ ਕਾਂਗਰਸ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ। ਉਨ੍ਹਾਂ ਨੇ ਪ੍ਰਦਰਸ਼ਨ ਕਰਦੇ ਹੋਏ ਵਿਧਾਨ ਸਭਾ ਬਾਹਰ ਧਰਨਾ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ ਪਾਰਟੀ ਵੱਲੋਂ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਨੂੰ ਲੈ ਸਰਕਾਰ ਤੋਂ ਜਵਾਬ ਮੰਗਿਆ।

ਅਕਾਲੀ ਦਲ ਦੇ ਸਾਰੇ ਵਿਧਾਇਕਾਂ ਨੇ ਨਵੇਂ ਢੰਗ ਨਾਲ ਹੱਥ ਵਿੱਚ ਖਿਡਾਉਣੇ ਫੜ ਕੇ ਪ੍ਰਦਰਸ਼ਨ ਕੀਤਾ ਤੇ ਕਿਹਾ ਕਾਂਗਰਸੀ ਸਰਕਾਰ ਨੇ ਵਾਅਦਿਆਂ ਦੇ ਬਾਅਦ ਪੰਜਾਬ ਨੂੰ ਛੁਣਛੁਣੇ ਦਿੱਤੇ। ਉਨ੍ਹਾਂ ਨੇ ਸਦਨ 'ਚ ਬਿਜਲੀ ਦੇ ਮੁੱਦੇ, ਘਰ-ਘਰ ਨੌਕਰੀ, ਪੈਨਸ਼ਨਾਂ ਤੇ ਫੁੱਟ ਤੇ ਮੋਬਾਈਲ ਫੋਨਾਂ ਦਾ ਮੁੱਦਾ ਚੁੱਕਿਆ। ਇਸ ਹੰਗਾਮੇ ਤੋਂ ਬਾਅਦ ਖਾਸ ਇਜਲਾਸ ਸੈਸ਼ਨ ਨੂੰ ਕੱਲ੍ਹ ਤੱਕ ਲਈ ਮੁਅਤੱਲ ਕਰ ਦਿੱਤਾ ਗਿਆ।

ਆਪ ਤੇ ਅਕਾਲੀ ਵਿਧਾਇਕਾਂ ਨੇ ਕੀਤਾ ਪੰਜਾਬ ਵਿਧਾਨ ਸਭਾ 'ਚੋਂ ਵਾਕ–ਆਊਟ

ਪੰਜਾਬ ਵਿਧਾਨ ਸਭਾ ਦਾ 10ਵਾਂ ਸੈਸ਼ਨ ਅੱਜ ਰਾਜਪਾਲ ਵੀਪੀਐੱਸ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਆਮ ਆਦਮੀ ਪਾਰਟੀ (ਆਪ) ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਾਜਪਾਲ ਦੇ ਇਸ ਭਾਸ਼ਣ ਦੌਰਾਨ ਵਾਕ–ਆਊਟ ਕਰ ਗਏ। ਅਕਾਲੀ ਦਲ ਨੇ ਪਹਿਲਾਂ ਸਦਨ ਦੇ ਅੰਦਰ ਹੀ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਮੈਂਬਰਾਂ ਨੇ ਕਿਹਾ ਰਾਜਪਾਲ ਨੂੰ ਆਪਣੇ ਭਾਸ਼ਣ ਵਿੱਚ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਕਾਂਗਰਸ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਲਈ ਕੀ ਚੰਗਾ ਕੀਤਾ।ਇਸ ਤੋਂ ਪਹਿਲਾਂ ਅਕਾਲੀ ਵਿਧਾਇਕ ਛੁਣਛੁਣੇ ਤੇ ਬੱਚਿਆਂ ਦੇ ਅਜਿਹੇ ਖਿਡੌਣੇ ਲੈ ਕੇ ਵਿਧਾਨ ਸਭਾ ਪੁੱਜੇ।

ਉਨ੍ਹਾਂ ਛੁਣਛੁਣੇ ਵਜਾ ਕੇ ਆਪਣਾ ਵਿਰੋਧ ਪ੍ਰਗਟਾਇਆ।ਬਾਅਦ 'ਚ ਅਕਾਲੀ ਆਗੂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਇਹ ਛੁਣਛੁਣੇ ਇਸ ਗੱਲ ਦੇ ਪ੍ਰਤੀਕ ਹਨ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਮ ਜਨਤਾ ਨਾਲ ਸਿਰਫ਼ ਝੂਠੇ ਵਾਅਦੇ ਕੀਤੇ।ਅਕਾਲੀ ਆਗੂ ਇਸ ਤੋਂ ਬਾਅਦ ਵਾਕਆਊਟ ਕਰ ਗਏ।ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਹਿਲਾਂ ਸ਼ਾਂਤੀ ਨਾਲ ਰਾਜਪਾਲ ਸ੍ਰੀ ਬਦਨੌਰ ਦਾ ਭਾਸ਼ਣ ਸੁਣਿਆ। ਪਰ ਉਹ ਵੀ ਵਾਕਆਊਟ ਕਰ ਗਏ। ਉਨ੍ਹਾਂ ਕਿਹਾ ਕਿ ਰਾਜਪਾਲ ਦਾ ਭਾਸ਼ਣ ਬਿਲਕੁਲ ਵੀ ਪ੍ਰਭਾਵਿਤ ਨਹੀਂ ਕਰ ਸਕਿਆ।

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਵਿੱਚ ਕੁਝ ਵੀ ਨਵਾਂ ਨਹੀਂ ਸੀ ਤੇ ਸਿਰਫ਼ ਪੁਰਾਣੀਆਂ ਗੱਲਾਂ ਦਾ ਦੁਹਰਰਾਅ ਹੀ ਸੀ।ਉੱਧਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਰਾਜਪਾਲ ਦੇ ਭਾਸ਼ਣ ਨੂੰ 'ਝੂਠ ਦਾ ਪੁਲੰਦਾ' ਕਰਾਰ ਦਿੱਤਾ। ਬਾਅਦ 'ਚ ਅਕਾਲੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵੀ ਆਪਣਾ ਰੋਸ ਮੁਜ਼ਾਹਰਾ ਜਾਰੀ ਰੱਖਿਆ।ਰਾਜਪਾਲ ਦੇ ਭਾਸ਼ਣ ਪਿੱਛੋਂ ਛੇਤੀ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।

Unusual
Punjab Politics
Sukhbir Badal
Punjab Government
Aam Aadmi Party

International