ਭਾਈ ਸੁਖਵਿੰਦਰ ਸਿੰਘ ਸਿਰਸਾ ਨੂੰ ਪੰਜਾਬ ਆਉਣ ਤੋਂ ਹਰਿਆਣਾ ਪੁਲਿਸ ਨੇ ਰੋਕਿਆ

ਬਠਿੰਡਾ 8 ਫਰਵਰੀ (ਅਨਿਲ ਵਰਮਾ) : ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਹਿਜ਼ ਇੱਕ ਇਮਾਰਤ ਕਹਿਣ ਅਤੇ ਗੁਰੂ ਸਾਹਿਬਾਨ ਖਿਲਾਫ ਦਿੱਤੇ ਬਿਆਨ ਦਾ ਵਿਵਾਦ ਗੰਭੀਰ ਰੂਪ ਧਾਰਨ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਹੁਣ ਇਸ ਵਿਵਾਦ ਦਾ ਸੇਕ ਹਰਿਆਣਾ ਵੀ ਪਹੁੰਚ ਚੁੱਕਿਆ ਹੈ? ਹਰਿਆਣਾ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਦੇ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਸਿਰਸਾ ਨੂੰ ਪੰਜਾਬ ਆਉਣ ਤੋਂ ਰੋਕ ਦਿੱਤਾ ਅਤੇ ਉਨ੍ਹਾਂ ਦੇ ਗ੍ਰਹਿ ਵਿਖੇ ਭਾਰੀ ਤਦਾਦ ਵਿੱਚ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਇੱਥੋਂ ਤੱਕ ਕੇ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਵੀ ਸੀਲ ਕਰ ਦਿੱਤੀਆਂ ।

ਭਾਈ ਸੁਖਵਿੰਦਰ ਸਿੰਘ ਸਿਰਸਾ ਨੇ ਫੋਟੋਆਂ ਅਤੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਸੰਸਥਾ ਅਤੇ ਇਤਿਹਾਸਕ ਸਥਾਨ ਹੈ ਜਿਸ ਅੱਗੇ ਹਰ ਸਿੱਖ ਦਾ ਸਿਰ ਝੁੱਕਦਾ ਹੈ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਬਦਲਿਆ ਨਹੀਂ ਜਾ ਸਕਦਾ ਕਿਉਂਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਕਰਕੇ ਹੀ ਸਿੱਖ ਪੰਥ ਦੀ ਸ਼ਾਨ ਅਤੇ ਸਿਰ ਉੱਚਾ ਹੈ, ਪ੍ਰੰਤੂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਜਿਹੇ ਬਿਆਨ ਦੇਣੇ ਬਰਦਾਸ਼ਤਯੋਗ ਨਹੀਂ ਜਿਸ ਲਈ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਖਿਆਲ ਕਰਨਾ ਚਾਹੀਦਾ ਹੈ।

ਭਾਈ ਸਿਰਸਾ ਨੇ ਕਿਹਾ ਕਿ ਸ਼੍ਰੀ ਅਕਾਲ ਤੱਕ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਢੱਡਰੀਆਂ ਵਾਲਿਆਂ ਨੂੰ ਬੈਠ ਕੇ ਵਿਚਾਰਾਂ ਕਰਕੇ ਮਸਲੇ ਦੇ ਹੱਲ ਕਰਨ ਲਈ ਸੱਦਾ ਵੀ ਦਿੱਤਾ ਹੈ ਜੋ ਭਾਈ ਢੱਡਰੀਆਂ ਵਾਲਿਆਂ ਵੱਲੋਂ ਮੰਨਿਆ ਨਹੀਂ ਜਾ ਰਿਹਾ ਜੋ ਗਲਤ ਹੈ ਜਦੋਂ ਕਿ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸਿੱਖ ਵਿਦਵਾਨਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਸਮੇਤ ਸ੍ਰੀ ਅਕਾਲ ਤੱਕ ਸਾਹਿਬ ਦੇ ਜਥੇਦਾਰ ਸਹਿਬਾਨ ਦੀ ਅਗਵਾਈ ਵਿੱਚ ਬੈਠਕੇ ਸਾਰੀਆਂ ਸਮੱਸਿਆਵਾਂ ਅਤੇ ਸਾਰੇ ਇਤਿਹਾਸ ਬਾਰੇ ਖੁੱਲ੍ਹੀਆਂ ਵਿਚਾਰ ਚਰਚਾ ਕਰਕੇ ਮਸਲੇ ਦਾ ਹੱਲ ਕਰਨ ਉਨ੍ਹਾਂ ਕਿਹਾ ਕਿ ਭਾਈ ਢੱਡਰੀਆਂ ਵਾਲਿਆਂ ਨਾਲ ਕੋਈ ਸਿਆਸੀ ਵਿਰੋਧ ਨਹੀਂ ਪਰ ਗੁਰੂ ਸਾਹਿਬਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਗਲਤ ਪ੍ਰਚਾਰ ਵੀ ਬਰਦਾਸ਼ਤਯੋਗ ਨਹੀਂ ਉਨ੍ਹਾਂ ਦੱਸਿਆ ਕਿ ਉਹ ਅੱਜ ਭਾਈ ਢੱਡਰੀਆਂ ਵਾਲਿਆਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਲਈ ਪੰਜਾਬ ਆ ਰਹੇ ਸਨ ਤਾਂ ਪੁਲੀਸ ਨੇ ਰੋਕਾਂ ਲਾ ਦਿੱਤੀਆਂ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਹਿਮੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਮਸਲੇ ਤੇ ਗੰਭੀਰਤਾ ਵਾਲੇ ਕਦਮ ਉਠਾਉਣ ਤਾਂ ਜੋ ਗੁਰੂ ਸਾਹਿਬਾਨ ਅਤੇ ਸ੍ਰੀ ਅਕਾਲ ਤੱਕ ਸਾਹਿਬ ਦਾ ਸਨਮਾਨ ਪਹਿਲਾਂ ਦੀ ਤਰ੍ਹਾਂ ਹੀ ਬੁਲੰਦ ਰਹੇ ।

Unusual
Sikhs
Baba Ranjit Singh Dhadrian Wale

International