ਕਰੋਨਾ ਵਾਇਰਸ ਦਾ ਡਰ ਖ਼ਾਲਸੇ ਦੀ ਜਨਮ ਭੂਮੀ ਤੋਂ ਦੂਰ ਭੱਜਿਆ

ਹੋਲਾ ਮਹੱਲਾ ਮੌਕੇ ਖ਼ਾਲਸਈ ਰੰਗ ਵਿੱਚ ਰੰਗੀ ਖ਼ਾਲਸਾ ਪੰਥ ਦੀ ਜਨਮ ਭੂਮੀ

ਸ੍ਰੀ ਅਨੰਦਪੁਰ ਸਾਹਿਬ 08ਮਾਰਚ (ਸੁਖਵਿੰਦਰ ਪਾਲ ਸਿੰਘ ਸੁੱਖੂ )ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਅੱਜ ਪਹਿਲੇ ਦਿਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਆਸ ਪਾਸ ਦੇ ਵੱਖ ਵੱਖ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ ਅੱਜ ਕੱਲ੍ਹ ਜਿੱਥੇ ਹਰ ਪਾਸੇ ਕਰੋਨਾ ਵਾਇਰਸ ਦਾ ਡਰ ਅਤੇ ਦਹਿਸ਼ਤ ਦੁਨੀਆਂ ਦੇ ਕੋਨੇ ਕੋਨੇ ਵਿੱਚ ਫੈਲ ਚੁੱਕੀ ਹੈ ਇਸ ਦਹਿਸ਼ਤ ਦੇ ਬਾਵਜੂਦ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਬਿਨਾਂ ਕਿਸੇ ਡਰ ਭੈਅ ਤੋਂ ਬੇਖੌਫ ਹੋ ਕੇ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ ਦੂਜੇ ਪਾਸੇ ਕਰੋਨਾ ਵਾਇਰਸ  ਦੇ ਡਰ ਅਤੇ ਖੌਫ ਕਾਰਨ ਸਿਆਸੀ ਪਾਰਟੀਆਂ ਨੇ ਆਪਣੀਆਂ ਹਰ ਸਾਲ ਹੋਣ ਵਾਲੀਆਂ ਕਾਨਫਰੰਸ ਨੂੰ ਰੱਦ ਕਰ ਦਿੱਤਾ ਪ੍ਰੰਤੂ ਅੱਜ ਨੌਂ ਤਰੀਕ ਨੂੰ ਮਾਨ ਅਕਾਲੀ ਦਲ ਵੱਲੋਂ ਕਾਨਫਰੰਸ ਕੀਤੀ ਜਾ ਰਹੀ ਹੈ

ਅੱਜ ਹੋਲੇ ਮਹੱਲੇ ਦੇ ਪਹਿਲੇ ਦਿਨ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗੁਰਦੁਆਰਾ ਸੀਸ ਗੰਜ ਸਾਹਿਬ ਗੁਰਦੁਆਰਾ ਭੋਰਾ ਸਾਹਿਬ ਕਿਲ੍ਹਾ ਅਨੰਦਗੜ੍ਹ ਸਾਹਿਬ ਕਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਗੁਰੂ ਘਰਾਂ ਅਤੇ  ਨਾਲ ਲੱਗਦੀਆਂ ਸ਼ਿਵਾਲਿਕ ਦੀਆਂ ਪਹਾੜੀਆਂ ਚ ਵਸਿਆ ਗੁਰੂ ਕਾ ਲਾਹੌਰ ਵਿਖੇ ਪਹੁੰਚ ਕੇ ਦਰਸ਼ਨ ਕਰ ਰਹੀਆਂ ਹਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ  ਕਮੇਟੀ ਵੱਲੋਂ ਸਾਰੇ ਗੁਰੂ ਘਰਾਂ ਵਿੱਚ ਦੀਪਮਾਲਾ ਕਰਕੇ ਵੱਖ ਵੱਖ ਰੌਸ਼ਨੀਆਂ ਨਾਲ ਸਜਾਵਟ ਕੀਤੀ ਗਈ ਹੈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਸੰਗਤਾਂ ਲਈ ਲੰਗਰਾਂ ਗੱਠੜੀ ਘਰਾਂ ਜੋੜੇ ਘਰਾਂ ਅਤੇ ਰਿਹਾਇਸ਼ ਦੇ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੱਚੀ ਤੋਂ ਤੀਹ ਲੱਖ ਦੇ ਕਰੀਬ ਸੰਗਤਾਂ ਦੇ ਪਹੁੰਚਣ ਦੀ ਆਸ਼ ਹੈ।

ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਲੇ ਮਹੱਲਾ ਦਾ ਖਾਲਸੇ ਦੀ ਜਨਮ ਭੂਮੀ ਵਿਖੇ ਹੋਇਆ ਸ਼ਾਨਦਾਰ ਆਗਾਜ਼

ਸ੍ਰੀ ਅਨੰਦਪੁਰ ਸਾਹਿਬ, 8 ਮਾਰਚ (ਭਗਵੰਤ ਸਿੰਘ ਮਟੌਰ, ਸੁਖਵਿੰਦਰਪਾਲ ਸਿੰਘ ਸੁੱਖੂ): ਖਾਲਸਾਈ ਜਾਹੋ ਜਹਾਲ ਦਾ ਪ੍ਰਤੀਕ ਕੋਮੀ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ ਜਨਮ ਸਥਲੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋ ਗਿਆ। ਇਸ ਤਿੰਨ ਦਿਨ੍ਹਾਂ ਕੋਮੀ ਤਿਉਹਾਰ ਦੇ ਅੱਜ ਪਹਿਲੇ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਨ੍ਹਾਂ ਦੇ ਭੋਗ 10 ਮਾਰਚ ਮੇਲੇ ਦੇ ਆਖਰੀ ਦਿਨ ਪੈਣਗੇ। ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ ਵਲੋਂ ਕੀਤੀ ਗਈ। ਇਸ ਮੋਕੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਜਸਬੀਰ ਸਿੰਘ, ਸੂਚਨਾ ਅਫਸਰ ਐਡਵੋਕੇਟ ਹਰਦੇਵ ਸਿੰਘ, ਪ੍ਰਚਾਰਕ ਲਵਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ, ਸੰਦੀਪ ਸਿੰਘ ਕਲੋਤਾਂ, ਪੀ ਏ ਹਰਦੇਵ ਸਿੰਘ ਸਮੇਤ ਤਖਤ ਸਾਹਿਬ ਦਾ ਸਮੁੱਚਾ ਸਟਾਫ ਹਾਜਿਰ ਸੀ।

ਮੇਲੇ ਦੀ ਆਰੰਭਤਾ ਮੋਕੇ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਿੱਥੇ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ, ਉੱਥੇ ਹੀ ਇੱਥੇ ਆਉਣ ਤੇ ਉਨ੍ਹਾਂ ਸਮੂਹ ਸੰਗਤਾਂ ਨੂੰ ਜੀ ਆਇਆਂ ਵੀ ਕਿਹਾ। ਉਨ੍ਹਾਂ ਸੰਗਤਾਂ ਨੂੰ ਇਸ ਪਵਿੱਤਰ ਤਿਉਹਾਰ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆਂ ਕਿ ਕਿਵੇਂ ਗੁਰੂ ਸਾਹਿਬ ਨੇ ਹੋਲੀ ਤੋਂ ਹੋਲਾ ਮਨਾਉਣ ਦਾ ਆਦੇਸ਼ ਦਿੱਤਾ। 

ਵੱਡੀ ਗਿਣਤੀ ਸੰਗਤਾਂ ਨੇ ਟੇਕਿਆ ਮੱਥਾ- ਅੱਜ ਮੇਲੇ ਦੇ ਪਹਿਲੇ ਦਿਨ ਦੇਸ਼ ਵਿਦੇਸ਼ ਦੀਆਂ ਹਜਾਰਾਂ ਸੰਗਤਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਗੁ:ਸੀਸ ਗੰਜ ਸਾਹਿਬ, ਗੁ:ਅਕਾਲ ਬੁੰਗਾ, ਗੁ:ਭੋਰਾ ਸਾਹਿਬ, ਗੁ:ਗੁਰੂ ਕੇ ਮਹਿਲ, ਗੁ:ਬਾਬਾ ਸੰਗਤ ਸਿੰਘ ਜੀ, ਗੁ: ਕਿਲ੍ਹਾਂ ਫਤਿਹਗੜ੍ਹ ਸਾਹਿਬ ਸਮੇਤ ਇੱਥੇ ਮੋਜੂਦ ਵੱਡੀ ਗਿਣਤੀ ਇਤਿਹਾਸਿਕ ਗੁ: ਸਾਹਿਬਾਨਾਂ ਵਿਖੇ ਮੱਥਾ ਟੇਕਿਆ। ਸਾਰੇ ਗੁ: ਸਾਹਿਬਾਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਬੜੇ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ। ਹਜਾਰਾਂ ਦੀ ਗਿਣਤੀ ਸੰਗਤਾਂ ਸਵੇਰੇ ਤੜ੍ਹਕੇ ਤੋਂ ਹੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਲਾਈਨਾਂ ਵਿੱਚ ਖੜ੍ਹੀਆਂ ਵਾਹਿਗੁਰੂ ਦਾ ਜਾਪ ਕਰਦੀਆਂ ਦਿਸ ਰਹੀਆਂ ਸਨ।

ਤਖਤ ਸਾਹਿਬ ਵਿਖੇ ਤਿੰਨ ਦਿਨ ਲਗਾਤਾਰ ਧਾਰਮਿਕ ਦੀਵਾਨ ਸਜਣਗੇ, ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਤੋਂ ਇਲਾਵਾ ਕੋਮ ਦੇ ਪ੍ਰਚਾਰਕ, ਢਾਡੀ ਜੱਥਿਆਂ, ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ। ਤਖਤ ਸਾਹਿਬ ਦੇ ਬਿਲਕੁਲ ਸਾਹਮਣੇ ਸਰੋਵਰ ਵਿੱਚ ਵੱਡੀ ਗਿਣਤੀ ਸੰਗਤਾਂ ਵਲੋਂ ਇਸ਼ਨਾਨ ਕੀਤਾ ਜਾ ਰਿਹਾ ਹੈ।

Unusual
Sikhs
Anandpur Sahib
COVID-19

International