ਕੋਰੋਨਾ ਦੀ ਦਹਿਸ਼ਤ: ਨਿਊਯਾਰਕ 'ਚ ਐਮਰਜੈਂਤਸੀ ਐਲਾਨ

ਨਿਊਯਾਰਕ 8 ਮਾਰਚ (ਏਜੰਸੀਆਂ) : ਅਮਰੀਕਾ ਵਿਚ ਕੋਰੋਨਾਵਾਇਰਸ ਦੇ ਵਧਦੇ ਕਹਿਰ ਕਾਰਨ ਨਿਊਯਾਰਕ ਵਿਚ ਐਮਰਜੰਸੀ ਐਲਾਨ ਕਰ ਦਿੱਤੀ ਗਈ ਹੈ। ਨਿਊਯਾਰਕ ਦੇ ਗਵਰਨਰ ਐਂਡ੍ਰਿਊ ਕੂਮੋ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਥਾਨਕ ਲੋਕਾਂ ਨੂੰ ਬਚਾਉਣ ਲਈ ਐਮਰਜੰਸੀ ਐਲਾਨ ਕੀਤੀ ਗਈ ਹੈ। ਦੱਸ ਦਈਏ ਕਿ ਨਿਊਯਾਰਕ ਵਿਚ ਕੋਰੋਨਾਵਾਇਰਸ ਦੇ ਹੁਣ ਤੱਕ 89 ਮਾਮਲੇ ਸਾਹਮਣੇ ਆ ਚੁੱਕੇ ਹਨ। ਗਵਰਨਰ ਨੇ ਕਿਹਾ ਕਿ ਇਸ ਦੌਰਾਨ ਨਾਗਰਿਕਾਂ ਦੀ ਸਹਾਇਤਾ ਦੇ ਲਈ ਇਕ ਹੈਲਪਲਾਈਨ ਨੰਬਰ 800-697-1220 ਵੀ ਜਾਰੀ ਕੀਤਾ ਹੈ।  ਉਹਨਾਂ ਨੇ ਇਹ ਵੀ ਕਿਹਾ ਕਿ ਸੈਨੇਟਾਈਜ਼ਰ ਜਿਹੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਭਾਰੀ ਵਾਧੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋੜੀਂਦੀਆਂ ਚੀਜ਼ਾਂ 'ਤੇ ਨਜ਼ਰ ਰੱਖਣ ਦੇ ਲਈ ਸਰਕਾਰੀ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਫਲੋਰਿਡਾ ਵਿਚ ਦੋ ਲੋਕਾਂ ਦੀ ਮੌਤ ਦੇ ਨਾਲ ਇਥੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ 17 ਹੋ ਗਈ ਹੈ।

ਕੋਰੋਨਾਵਾਇਰਸ ਨਾਲ ਲੜਨ ਦੇ ਲਈ 8.3 ਅਰਬ ਡਾਲਰ ਦਾ ਐਮਰਜੰਸੀ ਖਰਚਾ ਬਿੱਲ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਨੂੰ ਮਨਜ਼ੂਰੀ ਦਿੱਤੀ ਹੈ। ਟਰੰਪ ਨੇ ਅਟਲਾਂਟਾ ਰੋਗ ਕੰਟਰੋਲ ਤੇ ਰੋਕਥਾਮ ਕੇਂਦਰ ਦੇ ਮੁੱਖ ਦਫਤਰ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਸ ਪੱਧਰ 'ਤੇ ਘਾਤਕ ਕੋਰੋਨਾਵਾਇਰਸ ਨਾਲ ਅਮਰੀਕੀ ਜਨਤਾ ਦੇ ਲਈ ਕੁੱਲ ਮਿਲਾਕੇ ਜੋਖਿਮ ਘੱਟ ਹੈ। ਦੱਸ ਦਈਏ ਕਿ ਅਮਰੀਕਾ ਦੇ ਅੱਧੇ ਤੋਂ ਵਧੇਰੇ ਸੂਬਿਆਂ ਵਿਚ ਕੋਰੋਨਾਵਾਇਰਸ ਦਾ ਪ੍ਰਭਾਵ ਦੇਖਿਆ ਜਾ ਰਿਹਾ ਹੈ। ਅਮਰੀਕਾ ਦੇ ਇਕ ਪ੍ਰਭਾਵਸ਼ਾਲੀ ਇਜ਼ਰਾਇਲ ਸਮਰਥਕ ਗੁੱਟ ਏ.ਆਈ.ਪੀ.ਏ.ਸੀ. ਨੇ ਦੱਸਿਆ ਕਿ ਇਥੇ ਆਯੋਜਿਤ ਇਸ ਦੇ ਸਾਲਾਨਾ ਸਮਾਗਮ ਵਿਚ ਸ਼ਾਮਲ ਦੋ ਲੋਕਾਂ ਨੂੰ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਸ ਸੰਮੇਲਨ ਵਿਚ ਉਪ-ਰਾਸ਼ਟਰਪਤੀ ਪੇਂਸ ਤੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਸਣੇ ਕਈ ਸੰਸਦ ਮੈਂਬਰ ਸ਼ਾਮਲ ਹੋਏ ਸਨ।

Unusual
COVID-19
USA
New York

International