ਹਾਈਕੋਰਟ ਨੇ ਸ਼ੋ੍ਰਮਣੀ ਕਮੇਟੀ ਦੇ ਤਿੰਨ ਲੱਖੀ ਮੁੱਖ ਸਕੱਤਰ ਤੇ ਲਾਈ ਰੋਕ

ਚੰਡੀਗੜ 5 ਅਕਤੂਬਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਦੀ ਨਿਯੁਕਤੀ ਸਬੰਧੀ ਐਸਜੀਪੀਸੀ ਤੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ। ਇਸ ਮਾਮਲੇ ‘ਤੇ ਕੁਝ ਜਥੇਬੰਦੀਆਂ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਹੁਣ ਐਸਜੀਪੀਸੀ ਤੇ ਪੰਜਾਬ ਸਰਕਾਰ ਤੋਂ 5 ਜਨਵਰੀ ਤੱਕ ਜਵਾਬ ਮੰਗਿਆ ਗਿਆ ਹੈ। ਹਾਈਕੋਰਟ ਨੇ ਐਸਜੀਪੀਸੀ ਤੋਂ ਪੁੱਛਿਆ ਹੈ ਕਿ ਮੁੱਖ ਸਕੱਤਰ ਹਰਚਰਨ ਸਿੰਘ ਦੀ ਨਿਯੁਕਤੀ ਕਿਉਂ ਨਾ ਰੱਦ ਕੀਤੀ ਜਾਵੇ ? ਹੁਣ ਇਸ ਮਾਮਲੇ ‘ਚ ਐਸਜੀਪੀਸੀ ਆਪਣੀ ਸਫਾਈ ਦੇਵੇਗੀ।  ਮਾਹਰਾਂ ਦਾ ਕਹਿਣਾ ਹੈ ਕਿ ਗੁਰਦੁਆਰਾ ਐਕਟ ਮੁਤਾਬਕ ਕਿਸੇ 70 ਸਾਲ ਦੇ ਵਿਅਕਤੀ ਦੀ ਕਮੇਟੀ ‘ਚ ਨਿਯੁਕਤੀ ਨਹੀਂ ਕੀਤੀ ਜਾ ਸਕਦੀ ਤੇ ਮੁੱਖ ਸਕੱਤਰ ਦੀ ਪੋਸਟ ਦਾ ਵੀ ਐਕਟ ‘ਚ ਕੋਈ ਜ਼ਿਕਰ ਨਹੀਂ ਹੈ। ਦੱਸਣਯੋਗ ਹੈ ਕਿ ਜਦੋਂ ਤੋਂ ਹਰਚਰਨ ਸਿੰਘ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਦੋਂ ਦਾ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਉਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

International