ਚੁਰਾਸੀ ਨਸਲਕੁਸ਼ੀ: ਸਿੱਖਾਂ ਨੂੰ ਨਹੀਂ ਮੁਆਵਜ਼ੇ ਦੀ ਰਕਮ ਮਨਜ਼ੂਰ, ਅਦਾਲਤ ਨੇ ਮੰਗਿਆ ਜਵਾਬ

ਲਖਨਊ 11 ਅਗਸਤ (ਏਜੰਸੀਆਂ) ਅਲਾਹਾਬਾਦ ਹਾਈਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਸਬੰਧੀ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਪਟੀਸ਼ਨ ਵਿੱਚ ਇਹ ਕਿਹਾ ਗਿਆ ਹੈ ਕਿ ਪੀੜਤ ਸਿੱਖ ਪਰਿਵਾਰਾਂ ਨੂੰ ਸਹੀ ਤਰੀਕੇ ਨਾਲ ਮੁਆਵਜ਼ਾ ਨਹੀਂ ਦਿੱਤਾ ਗਿਆ। ਪਟੀਸ਼ਨਰਾਂ ਨੇ ਦੱਸਿਆ ਹੈ ਕਿ ਕੇਂਦਰ ਵੱਲੋਂ ਸਿੱਖ ਕਤਲੇਆਮ ਦੇ ਪੀੜਤਾਂ ਦੇ ਮੁੜ ਵਸੇਬੇ ਲਈ 716 ਕਰੋੜ ਦਾ ਰਾਹਤ ਪੈਕੇਜ ਉਨਾਂ ਦੇ ਜ਼ਖ਼ਮ ਭਰਨ ਲਈ ਕਾਫੀ ਨਹੀਂ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਜੋ ਵੀ ਮੁਆਵਜ਼ਾ ਦਿੱਤਾ ਗਿਆ ਹੈ, ਉਹ ਨਾਕਾਫੀ ਹੈ।

ਕਾਨਪੁਰ ਆਧਾਰਤ ਸੰਸਥਾ ਗੁਰੂ ਸਿੰਘ ਸਭਾ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਜੱਜਾਂ ਦੇ ਡਵੀਜ਼ਨਲ ਬੈਂਚ ਨੇ ਪਿ੍ਰੰਸੀਪਲ ਸਕੱਤਰ ਨੂੰ ਆਪਣਾ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਪਟੀਸ਼ਨਕਰਤਾ ਨੇ ਆਪਣੀ ਅਰਜ਼ੀ ਵਿੱਚ ਇਹ ਦਾਅਵਾ ਕੀਤਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਕਾਨਪੁਰ ਦੇ ਕਿਦਵਈ ਨਗਰ ਦੇ ਨਿਵਾਸੀ ਸਿੱਖ ਪਰਿਵਾਰ ਦੇ 14 ਮੈਂਬਰਾਂ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਵਿੱਚ ਇਹ ਵੀ ਦੱਸਿਆ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਮਾਰੇ ਜਾਣ ਤੋਂ ਬਾਅਦ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਭਾਈਚਾਰੇ ਨੂੰ ਜਾਨੀ ਤੇ ਮਾਲੀ ਤੌਰ ‘ਤੇ ਬਹੁਤ ਨੁਕਸਾਨ ਹੋਇਆ ਸੀ।

1984 Anti-Sikh riots
High Court
Uttar Pardesh