ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਅਕਾਲ ਚਲਾਣਾ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਅੰਤਿਮ ਸੰਸਕਾਰ, ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਹੋਈਆਂ ਸ਼ਾਮਲ

ਅਨੰਦਪੁਰ ਸਾਹਿਬ 16 ਅਗਸਤ (ਬਲਜੀਤ ਸਿੰਘ ਢਿੱਲੋਂ/ਮੇਜਰ ਸਿੰਘ) ਪਿਛਲੇ ਕਈ ਦਿਨਾਂ ਤੋਂ ਸਰੀਰਕ ਤਕਲੀਫ ਦੇ ਚੱਲਦਿਆਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ਼੍ਰੀ ਕੇਸਗੜ ਸਾਹਿਬ ਜੋ ਮਾਹਰ ਡਾਕਟਰਾਂ ਦੀ ਨਿਗਰਾਨ ਹੇਠ ਸ਼੍ਰੀ ਗੁਰੂ ਹਰਿਕਿ੍ਰਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ‘ਚ ਜੇਰੇ ਇਲਾਜ਼ ਸਨ, ਪ੍ਰਮਾਤਮਾਂ ਤੋਂ ਬਖਸ਼ਿਸ਼ ਸਵਾਸਾਂ ਦੀ ਪੂੰਜੀ ਦਾ ਸਦ-ਉਪਯੋਗ ਕਰਦਿਆਂ ਅਕਾਲ ਚਲਾਣਾ ਕਰ ਗਏ। ਉਹ 63 ਵਰਿਆਂ ਦੇ ਸਨ। ਉਨਾਂ ਦੇ ਮਿ੍ਰਤਕ ਸਰੀਰ ਨੂੰ ਮੋਹਾਲੀ ਤੋਂ ਸ਼੍ਰੀ ਅਨੰਦਪੁਰ ਸਾਹਿਬ ਉਨਾਂ ਦੀ ਰਿਹਾਇਸ਼ ਲਿਆਦਾ ਗਿਆ। ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਬੀਤੇ ਕੱਲ ਸ਼ਾਮ ਨੂੰ ਹੀ ਉਨਾਂ ਦੇ ਮਿ੍ਰਤਕ ਸਰੀਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਨਾਂ ਦੇ ਨਿਵਾਸ ਸਥਾਨ ਵਿਖੇ ਲਿਆਂਦਾ ਗਿਆ ਅਤੇ ਜਿਥੇ ਸੰਗਤਾਂ ਨੇ ਉਨਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ, ਭਾਈ ਗੁਰਕੀਰਤ ਸਿੰਘ ਭਾਈ ਕੁਲਦੀਪ ਸਿੰਘ ਅਤੇ ਭਾਈ ਸਤਿੰਦਰਬੀਰ ਸਿੰਘ ਦੇ ਰਾਗੀ ਜੱਥਿਆਂ ਨੇ ਵੈਰਾਗਮਈ ਕੀਰਤਨ ਕੀਤਾ।

ਅੱਜ ਸਵੇਰੇ ਉਨਾਂ ਦੀ ਮਿ੍ਰਤਕ ਦੇਹ ਨੂੰ ਉਨਾਂ ਦੇ ਨਿਵਾਸ ਸਥਾਨ ਤੋਂ ਤਖਤ ਸ੍ਰੀ ਕੇਸਗੜ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ਵਿਖੇ ਲਿਆਂਦਾ। ਅਰਦਾਸ ਉਪਰੰਤ ਸਿੰਘ ਸਾਹਿਬ ਦੀ ਮਿ੍ਰਤਕ ਦੇਹ ਨੂੰ ਇੱਕ ਖੁੱਲੀ ਗੱਡੀ ਰਾਹੀਂ ਸਰੋਵਰ ਨਜ਼ਦੀਕ ਖੁੱਲੇ ਮੈਦਾਨ ਵਿਚਲੇ ਅੰਤਿਮ ਸੰਸਕਾਰ ਸਥਾਨ ਤਕ ਲਿਆਂਦਾ ਗਿਆ। ਇਸ ਸਮੇਂ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਗੁਰ ਮੰਤਰ ਦਾ ਜਾਪ ਕਰਦੀਆਂ ਨਾਲ ਚੱਲ ਰਹੀਆਂ ਸਨ। ਇਥੇ ਜਪੁ ਜੀ ਸਾਹਿਬ ਦੇ ਪਾਠ ਤੋਂ ਬਾਅਦ ਅਰਦਾਸ ਅੰਤਿਮ ਅਰਦਾਸ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕੀਤੀ। ਉਨਾਂ ਦੀ ਚਿਖਾ ਨੂੰ ਅਗਨੀ ਉਨਾਂ ਦੇ ਵੱਡੇ ਸਪੁੱਤਰ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਰ੍ਰਤਸਰ ਨੇ ਦਿਖਾਈ।

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ, ਗਿਆਨੀ ਪੂਰਨ ਸਿੰਘ, ਪ੍ਰੋ: ਮਨਜੀਤ ਸਿੰਘ ਤੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸੰਸਦ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਸਾਬਕਾ ਕੈਬਨਿਟ ਮੰਤਰੀ, ਸ. ਰਣਜੀਤ ਸਿੰਘ ਤਲਵੰਡੀ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਲਾਭ ਸਿੰਘ ਕਿਲਾ ਨੰਦਗੜ ਵਾਲੇ, ਬਾਬਾ ਹਰਪਿੰਦਰ ਸਿੰਘ ਭਿੰਦਾ ਜੀ ਆਲਮਗੀਰ ਕਾਰ ਸੇਵਾ ਵਾਲੇ , ਬੀਬੀ ਇੰਦਰਜੀਤ ਕੌਰ ਮੁਖੀ ਸਿੱਖ ਧਰਮਾ ਯੂ.ਐਸ.ਏ., ਭਾਈ ਇੰਦਰਜੀਤ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ.ਕੇ., ਬਾਬਾ ਰਣਜੀਤ ਸਿੰਘ ਗੋਨਿਆਣਾ ਮੰਡੀ, ਬਾਬਾ ਘਾਲਾ ਸਿੰਘ ਨਾਨਕਸਰ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਵਾਲੇ,  ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ, ਪੰਜਾਬ ਸਰਕਾਰ ਵੱਲੋਂ ਬੀਬੀ ਗੁਰਨੀਤ ਤੇਜਾ ਆਈ.ਏ.ਐਸ. ਡਿਪਟੀ ਕਮਿਸ਼ਨਰ ਰੂਪਨਗਰ ਸਮੇਤ ਵੱਖ-ਵੱਖ ਧਾਰਮਿਕ, ਸਮਾਜਕ ਤੇ ਰਾਜਨੀਤਕ ਸ਼ਖਸੀਅਤਾਂ ਨੇ ਗਿਆਨੀ ਮੱਲ ਸਿੰਘ ਦੇ ਮਿ੍ਰਤਕ ਸਰੀਰ ’ਤੇ ਲੋਈ ਤੇ ਸਿਰੋਪਾਓ ਪਾ ਕੇ ਸ਼ਰਧਾ ਸਤਿਕਾਰ ਭੇਟ ਕੀਤਾ।

ਇਸ ਮੌਕੇ ਅੰਤਿ੍ਰੰਗ ਮੈਂਬਰ ਸ਼੍ਰੋਮਣੀ ਕਮੇਟੀ ਸੁਰਜੀਤ ਸਿੰਘ ਭਿੱਟੇਵਡ, ਜੈਪਾਲ ਸਿੰਘ ਮੰਡੀਆ ਤੇ ਬੀਬੀ ਜੋਗਿੰਦਰ ਕੌਰ, ਮੈਂਬਰ ਭਗਵੰਤ ਸਿੰਘ ਸਿਆਲਕਾ, ਪਿ੍ਰੰਸੀਪਲ ਸੁਰਿੰਦਰ ਸਿੰਘ, ਲਾਭ ਸਿੰਘ ਦੇਵੀਨਗਰ, ਪਰਮਜੀਤ ਸਿੰਘ ਲੱਖੇਵਾਲ, ਉਜਾਗਰ ਸਿੰਘ ਬੰਡਾਲੀ, ਰਜਿੰਦਰ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਝੱਬਰ, ਅਮਰੀਕ ਸਿੰਘ ਕੋਟ ਸ਼ਮੀਰ, ਬਾਬਾ ਦਰਬਾਰਾ ਸਿੰਘ ਛੀਨੀਵਾਲ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਬੀਬੀ ਰਣਜੀਤ ਕੌਰ ਮਾਹਿਲਪੁਰ, ਕਰਨੈਲ ਸਿੰਘ ਪੰਜੋਲੀ, ਸੰਤ ਬਲਬੀਰ ਸਿੰਘ ਘੁੰਨਸ, ਹਰਪਾਲ ਸਿੰਘ ਜੱਲਾ, ਬਲਦੇਵ ਸਿੰਘ ਚੈਨਪੁਰ, ਜਗਸੀਰ ਸਿੰਘ ਮਾਂਗੇਆਣਾ ਤੇ ਪਰਮਜੀਤ ਸਿੰਘ ਖਾਲਸਾ, ਗੁਰਮੇਲ ਸਿੰਘ ਸੰਗੋਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਸੈਂਪਲਾ ਤੇ ਮਨਜੀਤ ਸਿੰਘ, ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾ ਕੋਹਨਾ, ਬਿਜੈ ਸਿੰਘ ਤੇ ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ ਤੇ ਹਰਜੀਤ ਸਿੰਘ ਲਾਲੂਘੁੰਮਣ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਾਈ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ  ਫੂਲਾ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਕੇਸਗੜ ਸਾਹਿਬ, ਗਿਆਨੀ ਚਰਨਜੀਤ ਸਿੰਘ ਅਨੰਦਪੁਰ ਸਾਹਿਬ, ਭਾਈ ਰਾਜਬੀਰ ਸਿੰਘ ਅਰਦਾਸੀਆ ਸ੍ਰੀ ਦਰਬਾਰ ਸਾਹਿਬ, ਬਾਬਾ ਮਨਦੀਪ ਸਿੰਘ ਰਾੜਾ ਸਾਹਿਬ, ਬਾਬਾ ਅੰਗਰੇਜ਼ ਸਿੰਘ, ਬਾਬਾ ਅਜਾਇਬ ਸਿੰਘ ਕਾਰ ਸੇਵਾ ਮੱਖਣਵਿੰਡੀ, ਬਾਬਾ ਮਹਿੰਦਰ ਸਿੰਘ ਮਾਹਲ, ਬਾਬਾ ਮੇਜਰ ਸਿੰਘ ਵਾਂ, ਸ. ਮੋਹਣ ਸਿੰਘ ਢਾਹੇਵਾਲਾ, ਬਾਬਾ ਜੈਲ ਸਿੰਘ ਸ਼ਾਸਤਰੀ, ਬਾਬਾ ਮਾਨ ਸਿੰਘ ਦਲ ਮੜੀਆਂ ਵਾਲਾ, ਬਾਬਾ ਬਲਦੇਵ ਸਿੰਘ, ਭਾਈ ਸੁਖਵਿੰਦਰ ਸਿੰਘ ਸਾਬਕਾ ਹੈਡ ਗ੍ਰੰਥੀ, ਬਾਬਾ ਗਗਨਦੀਪ ਸਿੰਘ ਅਹਿਮਦਗੜ, ਬਾਬਾ ਪਰਦੀਪ ਸਿੰਘ ਬੱਧਨੀਕਲਾਂ, ਬਾਬਾ ਤੀਰਥ ਸਿੰਘ, ਬਾਬਾ ਮਹਿੰਦਰ ਸਿੰਘ ਜਨੇਰ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਅਜੀਤ ਸਿੰਘ ਭਰਤਗੜ, ਬਾਬਾ ਮੱਖਣ ਸਿੰਘ ਟੂਟੋਮਾਜਰਾ, ਬਾਬਾ ਅਜੀਤ ਸਿੰਘ ਜੌਲਾਂ, ਬਾਬਾ ਜਰਨੈਲ ਸਿੰਘ ਕਾਰ ਸੇਵਾ, ਬਾਬਾ ਗੁਰਬਚਨ ਸਿੰਘ ਪੰਡਵਾਂ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਬਾਬਾ ਭਾਗ ਸਿੰਘ ਬੰਗਾ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਕਰਮਜੀਤ ਸਿੰਘ ਯਮੁਨਾ ਨਗਰ, ਪਰਮਜੀਤ ਸਿੰਘ ਖਾਲਸਾ ਫੈਡਰੇਸ਼ਨ ਆਗੂ, ਬਾਬਾ ਤਰਸੇਮ ਸਿੰਘ ਮਹਿਤਾ, ਹਰਪਾਲ ਸਿੰਘ ਚੀਮਾ, ਸਰਬਜੀਤ ਸਿੰਘ ਸੋਹਲ, ਬਾਬਾ ਦਿਲਬਾਗ ਸਿੰਘ ਸੇਵਾ ਪੰਥੀ, ਬਾਬਾ ਅਜਮੇਰ ਸਿੰਘ ਕੰਬਲੀ ਵਾਲੇ, ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ, ਬਾਬਾ ਰਤਿੰਦਰ ਸਿੰਘ, ਬਾਬਾ ਹਾਕਮ ਸਿੰਘ, ਦਿੱਲੀ ਕਮੇਟੀ ਵੱਲੋਂ ਸ. ਕੁਲਮੋਹਨ ਸਿੰਘ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਹੋਈਆਂ ਸਨ।

‘ਸਿੱਖ ਕੌਮ ਦੀ ਲਈ ਮਹਾਨ ਸੇਵਾ ਨਿਭਾਉਣ ਵਾਲੀ “ਦਮਦਮੀ ਟਕਸਾਲ” ਦੀ ਕੁਠਾਲੀ ਵਿਚ ਢਲੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿਖੇ ਬਤੌਰ ਗ੍ਰੰਥੀ ਵਜੋਂ ਸੇਵਾ ਨਿਭਾਉਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਸਮੇਤ ਵੱਖ-ਵੱਖ ਗੁਰੂਘਰਾਂ ‘ਚ ਗ੍ਰੰਥੀ/ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਈ।ਸੰਨ 2000 ‘ਚ ਉਨਾਂ ਵਿਚਲੀ ਕਾਬਲੀਅਤ ਸਦਕਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾ ਨਸੀਬ ਹੋਈ 13 ਸਾਲਾਂ ਦੀ ਇਥੇ ਦੀ ਮਹਾਨ ਸੇਵਾ ਦੌਰਾਨ ਉਹ ਡੇਢ ਸਾਲ ਮੁੱਖ ਗ੍ਰੰਥੀ ਵੀ ਰਹੇ। ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦੇ ਸੱਚਖੰਡ ਜਾ ਬਿਰਾਜਣ ਉਪ੍ਰੰਤ ਅੱਜ ਦੇ ਦਿਨ ਉਨਾਂ ਨੂੰ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਦਾ ਐਲਾਨ ਹੋਇਆ ਜਦਕਿ 22ਅਗਸਤ 2003 ਨੂੰ ਉਨਾਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਅਰੰਭ ਕੀਤੀ ਸੀ।ਉਹ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਦੇ ਇੱਕ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ ਜਿਥੇ ਉਨਾਂ ਨੇ ਕੱਲ ਅੰਤਿਮ ਸਵਾਸ ਲਏ।ਸਿੰਘ ਸਾਹਿਬ ਦਾ ਵਿਛੋੜਾ ਨਾ ਸਹਾਰਦਿਆਂ ਉਨਾਂ ਨਾਲ ਨੇੜਤਾ ਰੱਖਣ ਵਾਲਿਆਂ ਦੀਆਂ ਅੱਖਾਂ ਵਿਚੋਂ ਹੰਝੂ ਤਿ੍ਰਪ-ਤਿ੍ਰਪ ਕਰ ਰਹੇ ਸਨ ਪਰ ਭਾਣਾ ਮੰਨਣ ਵਾਲਿਆਂ ਦੇ ਦਿਲ ਰੋ ਰਹੇ ਸਨ।

Unusual
Death
Jathedar
youtube, Buying a new car? Want help? Find some expert advice on how to select the best car for your requirements. , A wide range of car insurance providers and products are available in the market today. We help you know them a little better and also choose the most suitable product for your need. . Tyres are the only point of contact between the car and road, so even slightest deviation can directly affect performance, efficiency, comfort and even safety. Know your tyres better with the CarWale tyre guide. . Used car buying is a very complicated process, so who better than CarWale as your guide? Here are few steps and guidelines to help you get the best deal. . Comedy Dangal, Maruti Suzuki Swift Dzire, Automobile, Chevorlet, Hyundai Verna, i20 To cash-in on the festive season, Maruti Suzuki has introduced the Alto 800 Utsav Edition in the country. The new Utsav Edition model is based on the VXi (O) variant of the Alto 800. Changes are limited to cosmetic detailing, while mechanically it continues to be powered by the existing petrol engine. On the pricing aspect, the Utsav Edition is priced at Rs 3.94 lakhs, which is Rs 20,000 more than the regular VXi (O) which is priced at Rs 3.74 lakhs (ex-showroom, Delhi). To distinguish it from a regular version, the Alto 800 Utsav Edition gets body decals on the sides, ORVM cover garnish, door seal guard and reverse parking sensors. The vehicle also gets chrome strips below the tail lamps, bumpers and lower lip of the hood. The interior gets all-black upholstery with red strip. Maruti Suzuki dealers in the country are also offering additional discounts of up to Rs 25,000 along with additional exchange bonus to boost sales during the festive season. Mechanically, the Maruti Suzuki Alto 800 is powered by a 0.8-litre petrol engine that generates 48bhp of power at 6000rpm and 69Nm of torque at 3500rpm. The modest engine comes mated to a five-speed manual transmission. The entry-level vehicle is also available in a CNG option which generates 40bhp of power. The Alto 800 from Maruti Suzuki competes against the likes of the Renault Kwid and Hyundai Eon in India.