ਕਿਸਾਨਾਂ ਦੇ ਸਮੁੱਚੇ ਕਰਜ਼ ਦੀ ਮੁਆਫ਼ੀ ’ਤੇ ਮੁੱਕਰਨ ਲੱਗੀ ਸਰਕਾਰ

ਸੂਬੇ ਦੀ ਮੌਜੂਦਾ ਵਿੱਤੀ ਸਥਿਤੀ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਦੇ ਰਾਹ ’ਚ ਰੋੜਾ: ਕੈਪਟਨ

ਚੰਡੀਗੜ, 20 ਜਨਵਰੀ (ਮਨਜੀਤ ਸਿੰਘ ਟਿਵਾਣਾ/ਮੇਜਰ ਸਿੰਘ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਆਖਿਆ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ ਉਨਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਸ਼ਾਮਲ ਸੀ। ਉਸ ਵੇਲੇ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਹਰ ਚੋਣ ਰੈਲੀ ਚ ਤੇ ਹਰ ਸਟੇਜ ਉਤੇ ਹਿੱਕ ਠੋਕ ਕੇ ਇਹ ਕਿਹਾ ਗਿਆ ਸੀ ਕਿ ਉਨਾਂ ਦੀ ਸਰਕਾਰ ਲਿਆਂਦੀ ਜਾਵੇ ਤਾਂ ਉਹ ਪੰਜਾਬ ਦੇ ਕਿਸਾਨਾਂ ਦਾ ਸਾਰੇ ਬੈਂਕਾਂ ਤੇ ਆੜਤੀਆਂ ਦਾ ਸਮੁੱਚਾ ਕਰਜ਼ਾ ਸਰਕਾਰ ਲਾਹੇਗੀ।

ਪੰਜਾਬ ਦੀ ਖਸਤਾ ਮਾਲੀ ਹਾਲਤ ਬਾਰੇ ਉਦੋਂ ਵੀ ਸਭ ਨੂੰ ਪਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਦਕਿਸਮਤੀ ਨਾਲ ਉਨਾਂ ਦੀ ਸਰਕਾਰ ਮੌਜੂਦਾ ਹਾਲਤਾਂ ਮੁਤਾਬਕ ਹੋਰ ਫੰਡ ਜੁਟਾਉਣ ਦੀ ਸਥਿਤੀ ਵਿੱਚ ਨਹੀਂ ਹੈ ਜਿਸ ਕਰਕੇ ਪੂਰੇ ਕਰਜ਼ੇ ’ਤੇ ਲੀਕ ਫੇਰਨ ਬਾਰੇ ਕਿਸਾਨਾਂ ਦੀ ਮੰਗ ਮੰਨੀ ਨਹੀਂ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ 17.5 ਲੱਖ ਕਿਸਾਨ ਪਰਿਵਾਰਾਂ ਵਿੱਚੋਂ ਸਿਰਫ ਵੱਡੇ ਜਿਮੀਂਦਾਰ ਹੀ ਹੁਣ ਤੱਕ ਕਰਜ਼ਾ ਮੁਆਫੀ ਸਕੀਮ ਵਿੱਚੋਂ ਬਾਹਰ ਹਨ ਅਤੇ ਉਹ ਆਪਣੇ ਪੱਧਰ ’ਤੇ ਹੀ ਆਪਣਾ ਬੰਦੋਬਸਤ ਕਰਨ ਦੇ ਪੂਰੀ ਤਰਾਂ ਸਮਰੱਥ ਹਨ। ਸੰਘਰਸ਼ ਦੇ ਰਾਹ ਪਏ ਕਿਸਾਨਾਂ ਨੂੰ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਨੇ ਕਿਸਾਨਾਂ ਨੂੰ ਦੂਜੇ ਸੂਬਿਆਂ ਨਾਲੋਂ ਵੱਧ ਕਰਜ਼ਾ ਰਾਹਤ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮਿਸਾਲ ਪੇਸ਼ ਕਰਦਿਆਂ ਆਖਿਆ ਕਿ ਮਹਾਰਾਸ਼ਟਰ ਨੇ ਕਿਸਾਨਾਂ ਦਾ 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ ਕੀਤਾ ਹੈ। ਇਸੇ ਤਰਾਂ ਉੱਤਰ ਪ੍ਰਦੇਸ਼ ਨੇ ਇੱਕ ਲੱਖ ਰੁਪਏ ਤੱਕ, ਰਾਜਸਥਾਨ ਨੇ 50 ਹਜ਼ਾਰ ਤੱਕ, ਮਧ ਪ੍ਰਦੇਸ਼ ਨੇ ਇੱਕ ਲੱਖ ਰੁਪਏ ਤੱਕ ਅਤੇ ਕਰਨਾਟਕ ਨੇ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ ਜਦਕਿ ਉਨਾਂ ਦੀ ਸਰਕਾਰ ਨੇ ਕਾਂਗਰਸ ਪਾਰਟੀ ਵੱਲੋਂ ਕਿਸਾਨ ਭਾਈਚਾਰੇ ਨਾਲ ਕੀਤੇ ਇਸ ਅਹਿਮ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਾ ਦਿੱਤੀ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਅਤੇ ਕੁਝ ਕਿਸਾਨ ਯੂਨੀਅਨਾਂ ਪਾਸੋਂ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਆਖਿਆ ਕਿ ਇਹ ਪਾਰਟੀਆਂ ਅਤੇ ਯੂਨੀਅਨਾਂ ਆਪਣੇ ਸੌੜੇ ਸਿਆਸੀ ਹਿੱਤ ਪਾਲਣ ਲਈ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਕੂੜ ਪ੍ਰਚਾਰ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਨੂੰ ਅਕਾਲੀਆਂ ਪਾਸੋਂ ਖਾਲੀ ਖਜ਼ਾਨੇ ਦੀ ਵਿਰਾਸਤ ਮਿਲੀ ਸੀ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਲਈ ਹੱਥ ਪਿੱਛੇ ਖਿੱਚ ਲਏ ਜਿਸ ਕਰਕੇ ਇਨਾਂ ਪ੍ਰਸਥਿਤੀਆਂ ਵਿੱਚ ਕਿਸਾਨਾਂ ਨੂੰ ਸਕੀਮ ਦੇ ਘੇਰੇ ’ਚ ਹੋਰ ਕਿਸਾਨਾਂ ਨੂੰ ਲਿਆਉਣ ਜਾਂ ਦੋ ਲੱਖ ਰੁਪਏ ਤੋਂ ਵੱਧ ਰਕਮ ਦੀ ਕਰਜ਼ਾ ਮੁਆਫੀ ਦੇਣੀ ਸੰਭਵ ਨਹੀਂ ਹੈ।

ਮੁੱਖ ਮੰਤਰੀ ਨੇ ਖੇਤੀ ਕਰਜ਼ਾ ਪੂਰੀ ਤਰਾਂ ਮੁਆਫ ਕਰਨ ਨੂੰ ਅਮਲ ਵਿੱਚ ਲਿਆਉਣ ਲਈ ਕਿਸਾਨਾਂ ਪਾਸੋਂ ਹੋਰ ਸਮੇਂ ਦੀ ਮੰਗ ਕਰਦਿਆਂ ਆਖਿਆ ਕਿ ਉਨਾਂ ਦੀ ਸਰਕਾਰ ਇਸ ਵੇਲੇ ਸੂਬੇ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਵਿੱਚ ਜੁਟੀ ਹੋਈ ਹੈ ਤਾਂ ਕਿ ਸਮਾਜ ਦੇ ਸਾਰੇ ਤਬਕਿਆਂ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ’ਤੇ ਲਿਆਂਦਾ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਰਕਾਰ ਇਸ ਵੇਲੇ ਮੁਸ਼ਕਲਾਂ ਹੰਢਾ ਰਹੇ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਇਮਦਾਦ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨਾਂ ਕਿਹਾ ਕਿ ਜਦੋਂ ਸੂਬੇ ਦੀ ਆਰਥਿਕਤਾ ਸਥਿਰ ਹੋਣੀ ਸ਼ੁਰੂ ਹੋ ਗਈ ਤਾਂ ਹੌਲੀ ਹੌਲੀ ਸਾਰੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਕੀਮ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਉਨਾਂ ਨੇ ਸਾਲ 2007 ਵਿਚ ਮੁੱਖ ਮੰਤਰੀ ਦਾ ਅਹੁਦਾ ਛੱਡਿਆ ਸੀ ਤਾਂ ਉਸ ਵੇਲੇ ਸਰਕਾਰੀ ਖਜ਼ਾਨੇ ’ਤੇ 46 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਸੀ ਅਤੇ ਹੁਣ ਜਦੋਂ ਸਾਲ 2017 ਵਿਚ ਉਨਾਂ ਨੇ ਅਕਾਲੀ-ਭਾਜਪਾ ਸਰਕਾਰ ਪਾਸੋਂ ਸ਼ਾਸਨਕਾਲ ਹੱਥ ਵਿਚ ਲਿਆ ਤਾਂ ਉਸ ਵੇਲੇ ਉਨਾਂ ਦੀ ਸਰਕਾਰ ਦੋ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਨ ਹੀ ਕਿਸਾਨਾਂ ਦਾ ਕਰਜ਼ਾ ਇਕ ਵਾਰ ’ਚ ਹੀ ਮੁਆਫ ਕਰਨ ਲਈ ਉਨਾਂ ਦੀ ਸਰਕਾਰ ਦੇ ਰਾਹ ਵਿੱਚ ਰੋੜਾ ਬਣ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਬਾਵਜੂਦ ਵੀ ਉਨਾਂ ਦੀ ਸਰਕਾਰ ਵੱਲੋਂ ਆਪਣੇ ਪਲੇਠੇ ਬਜਟ ਵਿੱਚ ਕਿਸਾਨਾਂ ਲਈ ਐਲਾਨੀ ਕਰਜ਼ਾ ਮੁਆਫੀ ਸਕੀਮ ਅਧੀਨ 10.25 ਲੱਖ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਣਾ ਹੈ ਅਤੇ ਪਹਿਲੇ ਪੜਾਅ ਵਿੱਚ 5.63 ਲੱਖ ਕਿਸਾਨਾਂ ਨੂੰ ਇਸ ਦਾ ਲਾਭ ਹੋਣਾ ਹੈ। ਉਨਾਂ ਕਿਹਾ ਕਿ ਇਸ ਪੜਾਅ ਲਈ ਉਨਾਂ ਦੀ ਸਰਕਾਰ ਨੇ ਜਿਵੇਂ-ਕਿਵੇਂ 2700 ਕਰੋੜ ਰੁਪਏ ਦਾ ਬੰਦੋਬਸਤ ਕੀਤਾ ਹੈ।

Unusual
farmer
loan
Capt Amarinder Singh
Punjab Government
youtube, Buying a new car? Want help? Find some expert advice on how to select the best car for your requirements. , A wide range of car insurance providers and products are available in the market today. We help you know them a little better and also choose the most suitable product for your need. . Tyres are the only point of contact between the car and road, so even slightest deviation can directly affect performance, efficiency, comfort and even safety. Know your tyres better with the CarWale tyre guide. . Used car buying is a very complicated process, so who better than CarWale as your guide? Here are few steps and guidelines to help you get the best deal. . Comedy Dangal, Maruti Suzuki Swift Dzire, Automobile, Chevorlet, Hyundai Verna, i20 To cash-in on the festive season, Maruti Suzuki has introduced the Alto 800 Utsav Edition in the country. The new Utsav Edition model is based on the VXi (O) variant of the Alto 800. Changes are limited to cosmetic detailing, while mechanically it continues to be powered by the existing petrol engine. On the pricing aspect, the Utsav Edition is priced at Rs 3.94 lakhs, which is Rs 20,000 more than the regular VXi (O) which is priced at Rs 3.74 lakhs (ex-showroom, Delhi). To distinguish it from a regular version, the Alto 800 Utsav Edition gets body decals on the sides, ORVM cover garnish, door seal guard and reverse parking sensors. The vehicle also gets chrome strips below the tail lamps, bumpers and lower lip of the hood. The interior gets all-black upholstery with red strip. Maruti Suzuki dealers in the country are also offering additional discounts of up to Rs 25,000 along with additional exchange bonus to boost sales during the festive season. Mechanically, the Maruti Suzuki Alto 800 is powered by a 0.8-litre petrol engine that generates 48bhp of power at 6000rpm and 69Nm of torque at 3500rpm. The modest engine comes mated to a five-speed manual transmission. The entry-level vehicle is also available in a CNG option which generates 40bhp of power. The Alto 800 from Maruti Suzuki competes against the likes of the Renault Kwid and Hyundai Eon in India.