ਮੱਕੜ, ਪਟਨਾ ਸਾਹਿਬ ਕਮੇਟੀ ਦੇ ਵੀ ਪ੍ਰਧਾਨ

ਅੰਮਿ੍ਰਤਸਰ 20 ਫਰਵਰੀ (ਨਰਿੰਦਰਪਾਲ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਅੱਜ ਇੱਥੇ ਹੋਈ ਮੀਟਿੰਗ ਵਿੱਚ ਜਥੇਦਾਰ ਅਵਤਾਰ ਸਿੰਘ ਨੂੰ ਕਮੇਟੀ ਦੇ ਕੁੱਲ 15 ਮੈਂਬਰਾਂ ‘ਚੋਂ 13 ਮੈਂਬਰਾਂ ਦੀ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਜਦਕਿ ਦੋ ਮੈਂਬਰ ਜਸਪਾਲ ਸਿੰਘ ਤੇ ਹਰਵਿੰਦਰ ਸਿੰਘ ਸਰਨਾ ਨਹੀਂ ਪੁੱਜੇ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਜਥੇਦਾਰ ਅਵਤਾਰ ਸਿੰਘ ਤੋਂ ਇਲਾਵਾ ਸਲਿੰਦਰ ਸਿੰਘ, ਬੀਬੀ ਕਮਲਜੀਤ ਕੌਰ, ਸਰਜਿੰਦਰ ਸਿੰਘ, ਭਾਈ ਮਹਿੰਦਰ ਸਿੰਘ ਚਾਵਲਾ, ਆਰ ਐਸ ਗਾਂਧੀ, ਚਰਨਜੀਤ ਸਿੰਘ, ਆਰਐਸ ਜੀਤ, ਮਹਾਰਾਜ ਸਿੰਘ, ਗੁਰਵਿੰਦਰਪਾਲ ਸਿੰਘ,  ਪਿ੍ਰਤਪਾਲ ਸਿੰਘ, ਹਰਭਜਨ ਸਿੰਘ ਵਾਲੀਆ ਤੇ ਡਾ. ਗੁਰਮੀਤ ਸਿੰਘ ਮੈਂਬਰ ਹਾਜ਼ਰ ਹੋਏ।ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ ਵਿੱਚ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸਲਿੰਦਰ ਸਿੰਘ, ਮੀਤ ਪ੍ਰਧਾਨ ਬੀਬੀ ਕਮਲਜੀਤ ਕੌਰ, ਜਨਰਲ ਸਕੱਤਰ ਸਰਜਿੰਦਰ ਸਿੰਘ ਤੇ ਸਕੱਤਰ ਮਹਿੰਦਰ ਸਿੰਘ ਛਾਬੜਾ ਨੂੰ ਚੁਣਿਆ ਗਿਆ।

International