ਅਪ੍ਰੈਲ 'ਚ ਹੀ ਹੋਣਗੀਆਂ ਲੋਕ ਸਭਾ ਚੋਣਾਂ

ਨਵੀਂ ਦਿੱਲੀ 29 ਅਗਸਤ (ਏਜੰਸੀਆਂ): ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਗਲੇ ਸਾਲ ਆਪਣੇ ਤੈਅ ਸਮੇਂ 'ਤੇ ਅਪ੍ਰੈਲ-ਮਈ ਮਹੀਨੇ 'ਚ ਹੀ ਕਰਵਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਆਪਣੀ ਪਾਰਟੀ ਦੇ ਸ਼ਾਸਨ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਇਸ ਲਈ ਜਨਵਰੀ ਤੱਕ ਚੁਕੰਨੇ ਰਹਿਣ ਦੇ ਹੁਕਮ ਜਾਰੀ ਕੀਤੇ। ਇਨ੍ਹਾਂ ਸਾਰਿਆਂ ਨੂੰ ਆਪਣੇ-ਆਪਣੇ ਸੂਬਿਆਂ 'ਚ ਸਾਲ 2014 ਤੋਂ ਵੀ ਵੱਡੀ ਜਿੱਤ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਹਾਸਲ ਕਰਨ ਦਾ ਸੰਕਲਪ ਦਿਵਾਇਆ ਗਿਆ ਹੈ।

ਹਾਲ ਹੀ ਦੇ ਦਿਨਾਂ 'ਚ ਕਈ ਵਾਰ ਦਸੰਬਰ ਮਹੀਨੇ 'ਚ ਹੋਣ ਜਾ ਰਹੇ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਵਿਧਾਨ ਸਭਾ ਨਾਲ ਹੀ ਲੋਕ ਸਭਾ ਚੋਣਾਂ ਵੀ ਕਰਵਾਈਆਂ ਜਾਣ ਦੀਆਂ ਅਫਵਾਹਾਂ ਫੈਲੀਆਂ ਸੀ ਪਰ ਮੰਗਲਵਾਰ ਨੂੰ ਬੈਠਕ 'ਚ ਮੌਜੂਦ ਪਾਰਟੀ ਸੂਤਰਾਂ ਮੁਤਾਬਕ ਮੋਦੀ ਅਤੇ ਸ਼ਾਹ ਨੇ ਸਾਰਿਆਂ ਮੁੱਖ ਮੰਤਰੀਆਂ ਤੋਂ ਇਨ੍ਹਾਂ ਅਫਵਾਹਾਂ 'ਤੇ ਧਿਆਨ ਨਾ ਦੇਣ ਨੂੰ ਕਿਹਾ ਹੈ। ਨਾਲ ਹੀ ਉਨ੍ਹਾਂ ਸਾਰਿਆਂ ਨੂੰ ਛੱਤੀਸਗੜ੍ਹ ਸਰਕਾਰ ਦੀ ਤਰਜ 'ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਵੇਪੀ ਦੇ ਨਾਂ 'ਤੇ ਆਪਣੇ-ਆਪਣੇ ਸੂਬਿਆਂ 'ਚ ਕੁਝ ਅਹਿਮ ਯੋਜਨਾਵਾਂ ਸ਼ੁਰੂ ਕਰਨ ਦਾ ਵੀ ਟੀਚਾ ਦਿੱਤਾ ਗਿਆ। 

Unusual
Election 2019
Election Commission
Lok Sabha

International