ਸਿੱਖ ਕੈਦੀਆਂ ਦੀ ਰਿਹਾਈ ਲਈ ਯੂ.ਐਨ.ਓ ਨੂੰ ਅਪੀਲ

ਚੰਡੀਗੜ 24 ਫਰਵਰੀ (ਮੇਜਰ ਸਿੰਘ) ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇਸ ਦੀ ਗੂੰਜ ਸੰਯੁਕਤ ਰਾਸ਼ਟਰ ਕੋਲ ਪਹੁੰਚ ਚੁੱਕੀ ਹੈ। ਨੌਰਥ ਅਮੈਰਕਨ ਪੰਜਾਬੀ ਐਸੋਸੀਏਸ਼ਨ ਨਾਪਾ ਨੇ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਨੂੰ ਇਸ ਸਬੰਧੀ ਚਿੱਠੀ ਲਿਖੀ ਹੈ। ਅਪੀਲ ਕੀਤੀ ਹੈ ਕਿ ਭਾਰਤ ਦੀਆਂ ਜੇਲਾਂ ਵਿੱਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਦਖਲ ਦਿੱਤਾ ਜਾਵੇ। ਇਸੇ ਮੰਗ ਨੂੰ ਲੈ ਕੇ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ 80 ਸਾਲਾ ਸੂਰਤ ਸਿੰਘ ਖਾਲਸਾ ਦਾ ਹਵਾਲਾ ਦਿੰਦਿਆਂ ਜਲਦ ਕਰਵਾਈ ਦੀ ਮੰਗ ਕੀਤੀ ਗਈ ਹੈ। ਨਾਪਾ ਮੁਤਾਬਕ ਜ਼ਿਆਦਾਤਾਰ ਕੈਦੀ 65 ਸਾਲ ਤੋਂ ਜ਼ਿਆਦਾ ਉਮਰ ਦੇ ਹਨ ਅਤੇ ਸਰੀਰਕ ਪੱਖੋਂ ਕਮਜ਼ੋਰ। ਇਸ ਲਈ ਸਰਕਾਰ ਨੂੰ ਜਲਦ ਉਹਨਾਂ ਦੀ ਮੰਗ ਮੰਨਣੀ ਚਾਹੀਦੀ ਹੈ।

International